32 ਇਤਿਹਾਸਕ ਚਿੱਤਰ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਕਰ ਰਹੇ ਹਨ ਪੇਸ਼
ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸੰਗਤਾਂ ਨੂੰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ
ਕੁਰਬਾਨੀਆਂ ਭਰੇ ਇਤਿਹਾਸ ਦੇ ਰੂਬਰੂ ਕਰਨ ਦੇ ਮੰਤਵ ਨਾਲ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਚਿੱਤਰ ਪ੍ਰਦਰਸ਼ਨੀ ਨਾਲ ਸ਼ਤਾਬਦੀ ਸਮਾਗਮਾਂ ਦੀ ਅੱਜ ਆਰੰਭਤਾ ਹੋਈ।ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਵਿਸ਼ੇਸ਼ ਪੰਡਾਲ ਵਿਚ ਇਹ ਚਿੱਤਰ ਪ੍ਰਦਰਸ਼ਨੀ ਲਗਾਈ ਗਈ ਹੈ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਵਿਸ਼ੇਸ਼ ਰੁਚੀ ਨਾਲ ਇਸ ਪ੍ਰਦਰਸ਼ਨੀ ਲਈ ਬੀਤੇ ਦਿਨੀਂ ਲਗਾਈ ਗਈ ਚਿੱਤਰਕਲਾ ਕਾਰਜਸ਼ਾਲਾ ਦੌਰਾਨ ਪੰਜਾਬ ਭਰ ਦੇ ਚਿੱਤਰਕਾਰਾਂ ਵੱਲੋਂ 32 ਚਿੱਤਰ ਤਿਆਰ ਕੀਤੇ ਗਏ ਸਨ।
ਇਨ੍ਹਾਂ ਚਿੱਤਰਾਂ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਤੋਂ ਪਹਿਲਾਂ ਕੀਤੇ ਗਏ ਸੰਘਰਸ਼ ਦੇ ਨਾਲ-ਨਾਲ ਸਾਕਿਆਂ ਅਤੇ ਮੋਰਚਿਆਂ ਦੇ ਇਤਿਹਾਸ ਨੂੰ ਵੀ ਦਰਸਾਇਆ ਗਿ%
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media