ਸਮਰਾਲਾ, 13 ਨਵੰਬਰ (ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਜੋ ਕੋਰੋਨਾ ਮਹਾਂਮਾਰੀ ਕਾਰਨ ਸੱਤ ਮਹੀਨੇ ਤੋਂ ਬਾਅਦ ਫਰੰਟ ਦੇ ਦਫਤਰ ਵਿਖੇ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਇਸ ਅਰਸੇ ਦੌਰਾਨ ਫਰੰਟ ਦੇ ਸਰਗਰਮ ਅਹੁਦੇਦਾਰ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਅਤੇ ਜੰਗ ਸਿੰਘ ਭੰਗਲਾਂ ਸਦੀਵੀ ਵਿਛੋੜਾ ਦੇ ਗਏ ਸਨ, ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਦੁਆਰਾ ਸਮਾਜ ਅਤੇ ਫਰੰਟ ਪ੍ਰਤੀ ਕੀਤੇ ਕਾਰਜ਼ਾਂ ਨੂੰ ਯਾਦ ਕੀਤਾ ਗਿਆ।
ਮੀਟਿੰਗ ਦੌਰਾ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਅਤੇ ਦੇਸ਼ ਦੇ ਹਾਲਾਤਾਂ ਪ੍ਰਤੀ ਚਿੰਤਾ ਪ੍ਰਗਟ ਕੀਤੀ ਅਤੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਦੇਸ਼ ਦੀ ਵਾਂਗਡੋਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਦੀ ਪੁਰਜ਼ੋਰ ਨਿੰਦਾ ਕੀਤੀ ਗਈ।ਕੋਰੋਨਾਂ ਮਹਾਂਮਾਰੀ ਦੀ ਸਥਿਤੀ ਸੰਭਲਣ ਉਪਰੰਤ ਅਗਲੇ ਕੁੱਝ ਅਰਸੇ ਉਪਰੰਤ ‘ਪੰਜਾਬੀ ਸਮਾਜ ਦਾ ਭਵਿੱਖ’ ਸਬੰਧੀ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ।ਜਿਸ ਸਬੰਧੀ ਐਲਾਨ ਜਲਦੀ ਕਰ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਪਰਮਿੰਦਰ ਸਿੰਘ ਬੈਨੀਪਾਲ, ਅਮਰਜੀਤ ਸਿੰਘ ਬਾਲਿਓਂ, ਪ੍ਰੇਮ ਸਾਗਰ ਸ਼ਰਮਾ, ਸੁਦੇਸ਼ ਸ਼ਰਮਾ, ਦਰਸ਼ਨ ਸਿੰਘ ਕੰਗ, ਪ੍ਰੇਮ ਨਾਥ, ਹਰਬੰਸ ਸਿੰਘ ਮਾਂਗਟ, ਸ਼ਵਿੰਦਰ ਸਿੰਘ, ਰਜਿੰਦਰ ਸਿੰਘ, ਸੁਰਿੰਦਰ ਸਿੰਘ, ਕਰਨੈਲ ਸਿੰਘ ਇਕੋਲਾਹਾ, ਮਹਿੰਦਰ ਸਿੰਘ ਖਮਾਣੋਂ, ਭਾਗ ਸਿੰਘ ਸਰੋਆ, ਨੇਤਰ ਸਿੰਘ ਨਾਗਰਾ, ਮਲਕੀਤ ਕੌਰ, ਰਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਮੈਂਬਰ ਹਾਜ਼ਰ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media