ਪਠਾਨਕੋਟ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਦੀਆਂ
ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣ ਅਫਸਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ।ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਰਾਮ ਲੁਭਾਇਆ ਸੂਚਨਾ ਤੇ ਲੋਕ ਸੰਪਰਕ ਅਫਸ਼ਰ ਪਠਾਨਕੋਟ ਵੀ ਮੀਟਿੰਗ ‘ਚ ਹਾਜ਼ਰ ਸਨ।
ਵਧੀਕ ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ 01.01.2021 ਦੇ ਅਧਾਰ ਤੇ ਜਿਲ੍ਹਾ ਪਠਾਨਕੋਟ ਵਿਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ) ਅਤੇ 003-ਪਠਾਨਕੋਟ) ਅੰਦਰ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 16 ਨਵੰਬਰ 2020 ਨੂੰ ਕਰਵਾਈ ਜਾ ਰਹੀ ਹੈ ਅਤੇ ਕਮਿਸ਼ਨ ਵਲੋਂ ਨਿਰਧਾਰਿਤ ਕੀਤੇ ਗਏ ਸ਼ਡਿਊਲ ਅਨੁਸਾਰ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਨਵੀਆਂ ਵੋਟਾਂ ਬਣਾਉਣ/ਕਟਵਾਉਣ/ਸੋਧ ਕਰਵਾਉਣ ਸਬੰਧੀ ਦਾਅਵੇ/ਇਤਰਾਜ ਬੀ.ਐਲ.ਓ/ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣ ਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਪ੍ਰਾਪਤ ਕੀਤੇ ਜਾਣਗੇ ਅਤੇ 15 ਜਨਵਰੀ 2021 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 21 ਨਵੰਬਰ 2020 ਦਿਨ ਸ਼ਨੀਵਾਰ, 22 ਨਵੰਬਰ, 2020 ਦਿਨ ਐਤਵਾਰ, 5 ਦਸੰਬਰ 2020 ਦਿਨ ਸ਼ਨੀਵਾਰ ਅਤੇ 6 ਦਸੰਬਰ 2020 ਦਿਨ ਐਤਵਾਰ ਨੂੰ ਜ਼ਿਲ੍ਹੇ ਦੇ ਸਮੁੱਚੇ ਬੀ.ਐਲ.ਓ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹਾਜ਼ਰ ਰਹਿਣਗੇ ਅਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਆਮ ਜਨਤਾ ਦੇ ਦਾਅਵੇ ਇਤਰਾਜ਼ ਪ੍ਰਾਪਤ ਕਰਨਗੇ।ਉਨ੍ਹਾਂ ਜ਼ਿਲ੍ਹੇ ਦੇ ਅਜਿਹੇ ਨੌਜਵਾਨ ਜਿਨ੍ਹਾਂ ਦੀ ਉਮਰ ਮਿਤੀ 01 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਦੀ ਹੋ ਗਈ ਹੈ ਅਤੇ ਉਨ੍ਹਾਂ ਨੇ ਹਾਲ੍ਹਾਂ ਤੱਕ ਆਪਣੀ ਵੋਟ ਨਹੀਂ ਬਣਵਾਈ ਗਈ ਹੈ, ਨੂੰ ਅਪੀਲ ਕੀਤੀ ਹੈ ਕਿ ਉਹ ਆਨਲਾਈਨ ਵਿਧੀ ਦਾ ਵੱਧ ਤੋਂ ਵੱਧ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਗਏ ਤੇ ਫਾਰਮ ਨੰਬਰ 6 ਆਨਲਾਈਨ ਅਪਲਾਈ ਕਰਕੇ ਆਪਣੀ ਵੋਟ ਅਪਲਾਈ ਕਰਨ ਅਤੇ ਭਾਰਤ ਦੇ ਜਿੰਮੇਵਾਰ ਨਾਗਰਿਕ ਹੋਣ ਦਾ ਆਪਣਾ ਫਰਜ ਨਿਭਾਉਣ।
ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦੀ ਹਾਰਡ ਅਤੇ ਸਾਫਟ ਕਾਪੀਆਂ ਦਿੱਤੀਆਂ।ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਸੁਪਰਵਾਈਜਰਾਂ, ਬੀ.ਐਲ.ਓ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ ਅਤੇ ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਕੋਈ ਵੀ ਵਿਅਕਤੀ ਵੋਟਰ ਸੂਚੀ ‘ਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹਿ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਪਾਰਟੀ ਅਪਣੇ ਬੂਥ ਏਜੰਟਾਂ ਦੀ ਨਿਯੁੱਕਤੀ ਕਰਕੇ ਸੂਚੀਆਂ ਤਿਆਰ ਕਰਕੇ ਦੇਣਗੇ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media