Friday, November 22, 2024

ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਸਬੰਧੀ ਕੀਤੀ ਗਈ ਅਹਿਮ ਮੀਟਿੰਗ – ਏ.ਡੀ.ਸੀ

ਪਠਾਨਕੋਟ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤਹਿਤ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਤੇ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਅਪਲਾਈ ਕੀਤੇ ਗਏ ਕਰਜ਼ਾ ਕੇਸਾਂ ਸਬੰਧੀ ਡਿਪਟੀ ਕਮਿਸ਼ਨਰ (ਵ) ਕਮ-ਸੀ.ਈ.ਓ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਸੁਰਿੰਦਰ ਸਿੰਘ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਬੈਂਕਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ।
                 ਮੀਟਿੰਗ ਦੋਰਾਨ ਏ.ਡੀ.ਸੀ ਸੁਰਿੰਦਰ ਸਿੰਘ ਨੇ ਮੀਟਿੰਗ ਚ ਮੋਜੂਦ ਅਧਿਕਾਰੀਆਂ ਤੇ ਬੈਂਕ ਨੁਮਾਇੰਦਿਆਂ ਤੋਂ ਕਰਜ਼ਾ ਕੇਸਾਂ ਸਬੰਧੀ ਰਿਪੋਰਟ ਹਾਸਲ ਕੀਤੀ ਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਤੇ ਹੁਣ ਤੱਕ ਪਾਸ ਕੀਤੇ ਗਏ ਲੋਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।ਉਨ੍ਹਾਂ ਵੱਖ-ਵੱਖ ਸਕੀਮਾਂ ਅਧੀਨ ਵੱਧ ਤੋਂ ਵਧ ਲੋਨ ਡਿਸਬਰਸ ਕਰਨ ਸਬੰਧੀ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਨੋਜਵਾਨ ਆਪਣਾ ਕੰਮ ਸ਼ੁਰੂ ਕਰ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।ਇਸ ਤੋਂ ਇਲਾਵਾ ਪੈਂਡਿੰਗ ਪਏ ਕਰਜ਼ਾ ਕੇਸਾਂ ਦਾ ਵੀ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ।ਮੀਟਿੰਗ ’ਚ ਮੋਜ਼ੂਦ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਗੁਰਮੇਲ ਸਿੰਘ ਨੇ ਵੀ ਸਵੈ-ਰੋਜ਼ਗਾਰ ਨੂੰ ਪ੍ਰਫੁਲਿਤ ਕਰਨ ’ਤੇ ਹੋਰ ਵਧੇਰੇ ਉਤਸ਼ਾਹਿਤ ਕਰਨ ਦੀ ਗੱਲ ਕਹੀ ਤੇ ਸਵੈ-ਰੋਜ਼ਗਾਰ ਦੇ ਟੀਚਿਆਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਸਬੰਧੀ ਵੀ ਵਿਚਾਰ ਕੀਤੀ ਗਈ।
                  ਇਸ ਮੋਕੇ ਤੇ ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ, ਪਲੇਸਮੈਂਟ ਅਫਸਰ ਰਕੇਸ ਕੁਮਾਰ, ਜਿਲ੍ਹਾ ਲੀਡ ਬੈਂਕ ਮੈਨੇਜਰ ਸੁਨੀਲ ਦੱਤ ਅਤੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦੇ ਆਦਿ ਸ਼ਾਮਲ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …