ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਚੇਅਰਮੈਨ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਅੰਮ੍ਰਿਤਸਰ ਸਹੋਦਯਾ ਅਧੀਨ ਆਉਂਦੇ ਸੀ.ਬੀ.ਐਸ.ਈ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੌਰਾਨ ਵੱਖ-ਵੱਖ ਸੀ.ਬੀ.ਐਸ.ਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ‘ਜੈਮ ਆਫ ਸਹੋਦਿਆ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ.ਰੋਡ ਦੇ ਵਿਦਿਆਰਥੀ ਹਰਨੂਰ ਸਿੰਘ ਨੇ ਇਹ ਸਨਮਾਨ ਪ੍ਰਾਪਤ ਕੀਤਾ।ਉਸ ਨੇ ਸੀ.ਬੀ.ਐਸ.ਈ ਬੋਰਡ ਪ੍ਰੀਖਿਆਵਾਂ ਵਿੱਚ ਸਮਾਜਿਕ ਸ਼ਾਸਤਰ ਵਿਸ਼ੇ ਵਿੱਚ 100% ਅੰਕ ਪ੍ਰਾਪਤ ਕੀਤੇ ਹਨ।ਹਰਨੂਰ ਸਿੰਘ ਦੀਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਬਹੁਤ ਪ੍ਰਾਪਤੀਆਂ ਹਨ।ਉਸ ਨੇ ਸਕੂਲ ਸਟੇਟ ਐਥਲੈਟਿਕਸ ਚੈਂਪਿਅਨਸ਼ਿਪ 2015-16 ਵਿੱਚ ਸਿਲਵਰ ਮੈਡਲ ਹਾਸਲ ਕੀਤਾ।ਸੀ.ਬੀ.ਐਸ.ਈ ਕਲਸਟਰ ਐਥਲੈਟਿਕਸ 2015-16 ਵਿੱਚ ਗੋਲਡ ਮੈਡਲ, ਸਕੂਲ ਸਟੇਟ ਐਥਲੈਟਿਕਸ 2018-19 ਵਿੱਚ ਗੋਲਡ ਮੈਡਲ, ਸੀ.ਬੀ.ਐਸ.ਈ ਕਲਸਟਰ ਐਥਲੈਟਿਕਸ-2018 ਵਿੱਚ ਗੋਲਡ ਮੈਡਲ ਜਿੱਤ ਕੇ ਨਵਾਂ ਰਿਕਾਰਡ ਕਾਇਮ ਕੀਤਾ।ਨੈਸ਼ਨਲ ਸਕੂਲ ਐਥਲੈਟਿਕਸ-2018 ਵਿੱਚ ਕਾਂਸੇ ਦਾ ਤਗਮਾ, ਪੰਜਾਬ ਜੂਨੀਅਰ ਸਟੇਟ ਐਥਲੈਟਿਕਸ ਵਿੱਚ ਗੋਲਡ ਮੈਡਲ, ਨੈਸ਼ਨਲ ਨਾਰਥ ਜੋਨ ਐਥਲੈਟਿਕਸ-2019 ਵਿੱਚ ਗੋਲਡ ਮੈਡਲ, ਪੰਜਾਬ ਸਪੋਰਟਸ ਡਿਪਾਰਟਮੈਂਟ ਸਟੇਟ ਗੇਮਜ਼ ਵਿੱਚ ਗੋਲਡ ਮੈਡਲ ਅਤੇ ਪੰਜਾਬ ਸਟੇਟ ਐਥਲੈਟਿਕਸ ਜੂਨੀਅਰ ਫੈਡਰੇਸ਼ਨ ਕੱਪ-2020 ਵਿੱਚ ਗੋਲਡ ਮੈਡਲ ਹਾਸਲ ਕੀਤਾ ਹੈ।ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ, ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਡਾਇਰੈਕਟਰ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਹਰਨੂਰ ਸਿੰਘ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਉਚੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਪੈਟਰਨ ਰਾਜਮਹਿੰਦਰ ਸਿੰਘ ਮਜੀਠਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਵੀ ਹਰਨੂਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …