ਕਪੂਰਥਲਾ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਨਹਿਰੂ ਯੁਵਾ ਕੇਂਦਰ ਕਪੂਰਥਲਾ ਵਲੋਂ ਆਪਣਾ ਸਥਾਪਨਾ ਦਿਵਸ ਢਿਲਵਾਂ ਬਲਾਕ ਦੇ ਪਿੰਡ ਤਈਅਬਪੁਰ ਵਿਖੇ
ਮਨਾਇਆ ਗਿਆ।ਜਿਲਾ ਯੂਥ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਸਮਾਜ ਸੇਵਕ ਡਿੰਪਲ ਤੇ ਹਿਮਾਨੀ ਦੀ ਅਗਵਾਈ ਹੇਠ ਪਿੰਡ ਵਿਚ ਰੰਗੋਲੀ ਮੁਕਾਬਲਾ ਪਿੰਡ ਦੇ ਆਂਗਣਵਾੜੀ ਕੇਂਦਰ ਵਿਖੇ ਕਰਵਾਇਆ ਗਿਆ।ਜਿਸ ਵਿੱਚ ਭਾਰਤੀ ਫੌਜ ਦੇ ਸੂਬੇਦਾਰ ਚਰਨਜੀਤ ਸਿੰਘ ਵਲੋਂ ਪਹਿਲਾ ਪੁਰਸਕਾਰ ਜਸਕਰ, ਦੂਜਾ ਸੁਖਰਾਜ ਤੇ ਤੀਜਾ ਕੀਰਤੀ ਨੂੰ ਦਿੱਤਾ ਗਿਆ।
ਸਵਾਤੀ ਕੁਮਾਰ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਦੀ ਸਥਾਪਨਾ ਚੰਗੇ ਨਾਗਰਿਕਾਂ ਦੇ ਵਿਕਾਸ, ਨੌਜਵਾਨਾਂ ਨੂੰ ਸਹੀ ਸੇਧ ਦੇਣ ਵਿੱਚ ਸਹਾਇਤਾ ਕਰਨ ਲਈ ਕੀਤੀ ਗਈ ਸੀ, ਜਿਸ ਲਈ ਸੰਗਠਨ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਮੰਗਲ ਸਿੰਘ, ਮੈਂਬਰ ਧਰਮ ਸਿੰਘ, ਖੁਸ਼ੀ ਰਾਮ, ਦੀਪਕ ਸਿੰਘ, ਆਂਗਣਵਾੜੀ ਵਰਕਰ ਇੰਦਰਜੀਤ ਕੌਰ, ਗੁਰਮੇਲ ਸਿੰਘ ਤੇ ਤਈਅਬਪੁਰ ਦੇ ਦਸ਼ਮੇਸ਼ ਸਪੋਰਟਸ ਐਂਡ ਕਲਚਰਲ ਕਲੱਬ ਦੇ ਪ੍ਰਧਾਨ ਪ੍ਰਭਜੋਤ ਸਿੰਘ ਤੇ ਰਿਸ਼ਭ ਸ਼ਾਮਿਲ ਸਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media