Friday, October 2, 2026

ਇੰਸਪੈਕਟਰ ਜਰਨੈਲ ਸਿੰਘ ਨੇ ਥਾਣਾ ਲੌਂਗੋਵਾਲ ਮੁੱਖੀ ਵਜੋਂ ਸੰਭਾਲਿਆ ਅਹੁੱਦਾ

ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਥਾਣਾ ਲੌਂਗੋਵਾਲ ਵਿਖੇ ਇੰਸਪੈਕਰ ਜਰਨੈਲ ਸਿੰਘ ਨੇ ਬਤੌਰ ਥਾਣਾ ਮੁਖੀ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਸਰਕਾਰ ਵਲੋਂ ਦਿੱਤੀ ਗਈ ਇਸ ਡਿਊਟੀ ਨੂੰ ਉਹ ਬਤੌਰ ਸੇਵਾਦਾਰ ਵਜੋਂ ਨਿਭਾਉਣਗੇ।ਉਨਾਂ ਕਿਹਾ ਕਿ ਲੌਂਗੋਵਾਲ ਥਾਣੇ ਅਧੀਨ ਪੈਂਦੇ ਪਿੰਡਾਂ ਅਤੇ ਕਸਬਾ ਲੌਂਗੋਵਾਲ ਵਾਸੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਸਮੱਸਿਆ ਪੇਸ਼ ਆਉਦੀ ਹੈ ਤਾਂ ਉਹ ਸਿੱਧੇ ਉਨਾਂ ਨਾਲ ਸੰਪਰਕ ਕਰ ਸਕਦੇ ਹਨ।ਲੌਂਗੋਵਾਲ ਵਿਖੇ ਆਏ ਨਵੇਂ ਥਾਣਾ ਮੁਖੀ ਇੰਸਪੈਕਟਰ ਜਰਨੈਲ ਸਿੰਘ ਇਸ ਤੋਂ ਪਹਿਲਾਂ ਐਸ.ਐਸ.ਪੀ ਦਫ਼ਤਰ ਸੰਗਰੂਰ ਵਿਖੇ ਇਨਵੈਸਟੀਗੇਸ਼ਨ ਵਿੰਗ ਦੇ ਇੰਚਾਰਜ਼ ਵਜੋਂ ਸੇਵਾ ਨਿਭਾਅ ਰਹੇ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …