ਜਿਲੇ ਅੰਦਰ ਹੁਣ ਤੱਕ 76,300 ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ
ਕਪੂਰਥਲਾ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਹੋਰ
ਸਹਾਇਕ ਧੰਦਿਆਂ ਨਾਲ ਜੁੜੇ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ।
ਸਥਾਨਕ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਜਿਵੇਂ ਕਿ ਮੱਛੀ ਪਾਲਣ, ਡੇਅਰੀ , ਬਾਗਬਾਨੀ ਦੀਆਂ ਵੱਖ-ਵੱਖ ਸਕੀਮਾਂ ਅਤੇ ਉਨਾਂ ਤਹਿਤ ਮਿਲਣ ਵਾਲੀਆਂ ਸਬਸਿਡੀਆਂ ਪ੍ਰਤੀ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ ਤਾਂ ਜੋ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਲਈ ਉਤਸ਼ਾਹਿਤ ਕੀਤਾ ਜਾ ਸਕੇ।
ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੌਰਾਨ ਕਣਕ ਦੀ ਚੱਲ ਰਹੀ ਬਿਜ਼ਾਈ ਦੇ ਜਾਇਜ਼ੇ ਦੌਰਾਨ ਮੁੱਖ ਖੇਤੀਬਾੜੀ ਅਫਸਰ, ਡਾ. ਨਾਜ਼ਰ ਸਿੰਘ ਨੇ ਦੱਸਿਆ ਕਿ ਜਿਲੇ ਅੰਦਰ ਕੁੱਲ 1 ਲੱਖ 9 ਹਜ਼ਾਰ ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜ਼ਾਈ ਦਾ ਅਨੁਮਾਨ ਹੈ, ਜਿਸ ਵਿਚੋਂ ਹੁਣ ਤੱਕ 76,300 ਹੈਕਟੇਅਰ ਰਕਬੇ ਵਿਚ ਬਿਜ਼ਾਈ ਹੋ ਰਹੀ ਹੈ। ਇਸ ਤੋਂ ਇਲਾਵਾ ਫਸਲੀ ਵਿਭਿੰਨਤਾ ਤਹਿਤ ਮੱਕੀ ਦੀ ਕਾਸ਼ਤ ਨੂੰ ਪ੍ਰਫੁੱਲਿਤ ਕਰਨ ਲਈ ਬਲਾਕ ਫਗਵਾੜਾ ਵਿਚ ਮੱਕੀ ਦੇ ਬੀਜ `ਤੇ ਪ੍ਰਤੀ ਕਿਲੋ 135 ਰੁਪੈ ਦੇ ਹਿਸਾਬ ਨਾਲ 1 ਲੱਖ 33 ਹਜ਼ਾਰ ਰੁਪੈ ਦੀ ਸਬਸਿਡੀ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਣਕ ਤੇ ਹੋਰਨਾਂ ਫਸਲਾਂ ਦੀ ਬਿਜਾਈ ਲਈ ਖਾਦਾਂ ਦੀ ਉਪਲਬਧਤਾ ਦਾ ਵੀ ਜਾਇਜ਼ਾ ਲਿਆ, ਜਿਸ ਬਾਰੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਿਲੇ ਅੰਦਰ ਯੂਰੀਆ ਦੀ 28 ਫੀਸਦੀ ਸਪਲਾਈ ਸੀ, ਜੋ ਕਿ 90 ਸਹਿਕਾਰੀ ਸਭਾਵਾਂ ਨੂੰ ਦਿੱਤੀ ਜਾ ਚੁੱਕੀ ਹੈ।
ਮੱਛੀ ਪਾਲਣ ਵਿਭਾਗ ਦੇ ਕੰਮਕਾਜ ਦੇ ਨਿਰੀਖਣ ਦੌਰਾਨ ਸਹਾਇਕ ਡਾਇਰੈਕਟਰ ਮੱਛੀ ਪਾਲਣ ਕਪੂਰਥਲਾ ਨੇ ਦੱਸਿਆ ਕਿ ਸਾਲ 2020-21 ਦੌਰਾਨ 1 ਲੱਖ 40 ਹਜ਼ਾਰ ਪੂੰਗ ਦੇ ਉਤਪਾਦਨ ਦਾ ਟੀਚਾ ਸੀ, ਜਿਸ ਵਿਚੋਂ 1 ਲੱਖ 11 ਹਜ਼ਾਰ ਉਤਪਾਦਨ ਦਾ ਪ੍ਰਾਪਤ ਕੀਤਾ ਗਿਆ ਹੈ।ਉਨਾਂ ਮੱਛੀ ਪਾਲਣ ਵਿਭਾਗ ਨੂੰ ਕਿਹਾ ਕਿ ਉਹ ਨੌਜਵਾਨਾਂ ਨੂੰ ਮੱਛੀ ਪਾਲਣ ਬਾਰੇ ਵੱਧ ਤੋਂ ਵੱਧ ਸਿਖਲਾਈ ਦੇਣ ਤਾਂ ਜੋ ਸਵੈ-ਰੁਜ਼ਗਾਰ ਨੂੰ ਹੁਲਾਰਾ ਦਿੱਤਾ ਜਾ ਸਕੇ।ਡਿਪਟੀ ਕਮਿਸ਼ਨਰ ਵਲੋਂ ਪਸ਼ੂ ਪਾਲਣ ਵਿਭਾਗ ਦੇ ਕੰਮ ਦਾ ਵੀ ਨਿਰੀਖਣ ਕੀਤਾ ਗਿਆ।
ਇਸ ਮੌਕੇ ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵੀ ਹਾਜ਼ਰ ਸਨ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media