ਸੰਗਰੂਰ, 16 ਨਵੰਬਰ (ਜਗਸੀਰ ਲੌਂਗੋਵਾਲ ) – ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 11 ਜਣੇ ਅੱਜ ਕੋਵਿਡ-19
ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਸਮੇਤ ਕੋਵਿਡ ਕੇਅਰ ਸੈਂਟਰ ਤੋਂ ਆਪੋ-ਆਪਣੇ ਘਰਾਂ ਨੂੰ ਪਰਤੇ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ਼ ਤੋਂ ਬਾਅਦ ਘਰਾਂ ਨੂੰ ਪਰਤੇ ਮਰੀਜ਼ਾਂ ‘ਚੋਂ 8 ਮਰੀਜ਼ ਹੋਮਆਈਸੋਲੇਸ਼ਨ, 1 ਪੀ.ਜੀ.ਆਈ ਚੰਡੀਗੜ, 1 ਜਲੰਧਰ ਤੋਂ ਅਤੇ 1 ਸਿਵਲ ਹਸਪਤਾਲ ਸੰਗਰੂਰ ਤੋਂ ਠੀਕ ਹੋਏ ਹਨ।ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ।ਉਨਾਂ ਕਿਹਾ ਕਿ ਇਸ ਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media