ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ਼ ਪਰਬ ਨੂੰ ਸਮਰਪਿਤ ਸਮਾਗਮਾਂ ਦੀ
ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਜਿਲਾ ਪੱਧਰੀ ਆਨਲਾਈਨ ਸੁੰਦਰ ਲਿਖਾਈ ਮੁਕਾਬਲਿਆਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।
ਜਿਕਰਯੋਗ ਹੈ ਕਿ ਜਿਲਾ ਪੱਧਰੀ ਮੁਕਾਬਲੇ ਜਿਲ੍ਹਾ ਸਿੱਖਿਆ ਅਧਿਕਾਰੀ ਜਗਜੀਤ ਸਿੰਘ ਦੀ ਦੇਖ-ਰੇਖ ਵਿੱਚ ਕਰਵਾਏ ਜਾ ਰਹੇ ਹਨ।ਜਿਸ ਵਿੱਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਨੋਵੀਂ ਜਮਾਤ ਵਿਦਿਆਰਥਣ ਮਾਨਸੀ ਨੇ ਬਲਾਕ ਪਠਾਨਕੋਟ-3 ਚੋਂ ਪਹਿਲਾ ਸਥਾਨ ਅਤੇ ਸੱਤਵੀਂ ਜਮਾਤ ਦੀ ਭੁਮਿਕਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।
ਸਿੱਖਿਆ ਅਧਿਕਾਰੀ ਜਗਜੀਤ ਸਿੰਘ ਨੇ ਵਿਦਿਆਰਥਣਾਂ ਦੇ ਮਾਤਾ ਪਿਤਾ, ਸਕੂਲ ਪਿ੍ਰੰਸੀਪਲ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਿੰਸੀਪਲ ਮੀਨਮ ਸ਼ਿਖਾ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਸਫਲਤਾ ਲਈ ਗਾਈਡ ਅਧਿਆਪਕ ਸਤੀਸ਼ ਬਾਲਾ, ਕਿਰਨ ਸੈਣੀ ਅਤੇ ਬ੍ਰਿਜਰਾਜ ਵੀ ਵਧਾਈ ਦੇ ਪਾਤਰ ਹਨ।ਪ੍ਰਿੰਸੀਪਲ ਅਤੇ ਸਕੂਲ ਸਟਾਫ ਵਲੋਂ ਮਾਨਸੀ ਅਤੇ ਭੁਮਿਕਾ ਨੂੰ ਸਰਟੀਫਿਕੇਟ ਅਤੇ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੋਕੇ ਰੁਪਿੰਦਰ ਕੋਰ, ਸਤੀਸ਼ ਬਾਲਾ, ਕਿਰਨ ਸੈਣੀ , ਆਸ਼ਾ ਮਹਾਜਨ, ਇੰਦੂ ਬਾਲਾ ਅਤੇ ਬ੍ਰਿਜਰਾਜ ਅਧਿਆਪਕ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media