ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਤਾਬਦੀ ਸਮਾਗਮਾਂ ਵਿਚ ਦਸਮ ਪਿਤਾ ਦੀਆਂ ਲਾਡਲੀਆਂ ਫੌਜਾਂ ਨਿਹੰਗ
ਸਿੰਘ ਜਥੇਬੰਦੀਆਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਬਾਬਾ ਗੱਜਣ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਤੋਂ ਇਲਾਵਾ ਬੇਅੰਤ ਨਿਹੰਗ ਸਿੰਘ ਫੌਜਾਂ ਸ਼ਾਮਲ ਹੋਈਆਂ।
ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸੰਪੂਰਨ ਹੋਣ ‘ਤੇ ਸ਼ਤਾਬਦੀ ਮਨਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸਤਾਬਦੀ ਅਤੇ 2023 ਵਿਚ ਸਿੱਖ ਕੌਮ ਦੇ ਮਹਾਨ ਜਰਨੈਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਬੁੱਢਾ ਦਲ ਦੇ ਛੇਵੇਂ ਮੁਖੀ ਸਿੰਘ ਸਾਹਿਬ ਬਾਬਾ ਫੂਲਾ ਸਿੰਘ ਜੀ ਅਕਾਲੀ ਅਮਰ ਸ਼ਹੀਦ ਦੀ ਦੂਸਰੀ ਜਨਮ ਸ਼ਤਾਬਦੀ ਆ ਰਹੀ ਹੈ।ਖਾਲਸਾ ਪੰਥ ਨੇ ਇਹ ਸ਼ਤਾਬਦੀਆਂ ਪੂਰੇ ਖਾਲਸਈ ਜਾਹੋ ਜਲਾਲ ਨਾਲ ਮਨਾਉਂਣੀਆਂ ਹਨ, ਜਿਨਾਂ ਦੀ ਤਿਆਰੀ ਹੁਣ ਤੋਂ ਅਰੰਭੀ ਜਾਵੇ।
ਇਸ ਮੌਕੇ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਹਰਪ੍ਰੀਤ ਸਿੰਘ, ਭਾਈ ਸੁਖਜੀਤ ਸਿੰਘ ਕਨ੍ਹਇਆ, ਬਾਬਾ ਭਗਤ ਸਿੰਘ ਬਹਾਦਰਗੜ੍ਹ ਪਟਿਆਲਾ ਆਦਿ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media