ਅੰਮ੍ਰਿਤਸਰ, 19 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ
ਦਿਵਸ ਮੌਕੇ ਕਰਵਾਏ ਗਏ ਪੰਥਕ ਸਮਾਗਮ ਵਿਚ ਪੁੱਜਣ ਵਾਲੀਆਂ ਜਥੇਬੰਦੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਹੈ।
ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਸਮਾਗਮ ਦੀ ਸਫ਼ਲਤਾ ਲਈ ਨਿਹੰਗ ਸਿੰਘ ਜਥੇਬੰਦੀਆਂ, ਗੁਰਮਤਿ ਟਕਸਾਲਾਂ, ਵੱਖ-ਵੱਖ ਸੰਪਰਦਾਵਾਂ, ਸਭਾ-ਸੁਸਾਇਟੀਆਂ, ਸਿੱਖ ਸੰਸਥਾਵਾਂ, ਪੰਥਕ ਧਿਰਾਂ, ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਭਰਵਾਂ ਸਹਿਯੋਗ ਪਾਇਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਸਥਾ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਸਤਿਕਾਰ ਕਰਦੀ ਹੈ ਅਤੇ ਪੰਥਕ ਕਾਰਜਾਂ ਲਈ ਸਭ ਦਾ ਸਹਿਯੋਗ ਲਿਆ ਜਾਵੇਗਾ।ਲੌਂਗੋਵਾਲ ਨੇ ਸੇਵਾ ਕਰਨ ਵਾਲੇ ਮਹਾਂਪੁਰਖਾਂ ਤੇ ਮੀਡੀਆ ਦਾ ਵੀ ਸਹਿਯੋਗ ਲਈ ਧੰਨਵਾਦ ਕੀਤਾ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media