ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਵਲੋਂ ਹੁਨਰ ਵਿਕਾਸ ਤਹਿਤ ਕੋਰਸ ਕਰਨ ਵਾਲੇ
ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ।ਉਨਾਂ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਰੁਜ਼ਗਾਰ ਪ੍ਰਾਪਤੀ ਵੱਲ ਤਵੱਜ਼ੋਂ ਦੇਣ ਤੇ ਸਨਮਾਨਜਨਕ ਜਿੰਦਗੀ ਦਾ ਨਿਰਬਾਹ ਕਰਨ।
ਜ਼ਿਕਰਯੋਗ ਹੈ ਕਿ ਰੋਜ਼ਗਾਰ ਬਿਊਰੋ ਵਲੋਂ ਸਪਲਾਈ ਮੈਨੇਜ਼ਮੈਂਟ ਵਿਚਤ 3 ਮਹੀਨੇ ਦਾ ਹੁਨਰ ਵਿਕਾਸ ਕੋਰਸ ਸ਼ੁਰੂ ਕੀਤਾ ਗਿਆ ਸੀ, ਜਿਸ ਵਿਚ 12 ਵਿਦਿਆਰਥੀਆਂ ਨੇ ਸਫਲਤਾਪੂਰਵਕ ਸਿਖਲਾਈ ਮੁਕੰਮਲ ਕੀਤੀ ਹੈ।
ਪੰਜਾਬ ਹੁਨਰ ਵਿਕਾਸ ਮਿਸ਼ਨ ਵਿਭਾਗ ਦੇ ਜਿਲਾ ਇੰਚਾਰਜ ਰਾਜੇਸ਼ ਬਾਹਰੀ ਅਤੇ ਥਮੈਟਿਕ ਮਨੇਜਰ ਪ੍ਰਿਯਾਂਛੁਲ ਸ਼ਰਮਾ ਤੇ ਰਾਜਬੀਰ ਸਿੰਘ ਨੇ ਦੱਸਿਆ ਕਿ ਇਹ ਕੋਰਸ ਪੂਰਾ ਕਰਨ ਦੇ ਬਾਅਦ ਸਿਖਿਆਰਥੀਆਂ ਨੂੰ ਕਾਮਰਸ ਕੰਪਨੀਆਂ ਵਿਚ ਨੌਕਰੀ ਦੇ ਮੌਕੇ ਮਿਲਣਗੇ।ਕੋਰਸ ਪੂਰਾ ਕਰਨ ਵਾਲੇ ਸਿਖਿਆਰਥੀਆਂ ਪ੍ਰੀਤੀ, ਅਨਿਲ, ਜਸਪ੍ਰੀਤ ਕੌਰ ਨੇ ਪੰਜਾਬ ਸਰਕਾਰ ਵਲੋਂ ਉਨਾਂ ਨੂੰ ਰੁਜ਼ਗਾਰ ਦਿਵਾਉਣ ਵਿਚ ਕੀਤੀ ਜਾ ਰਹੀ ਸਹਾਇਤਾ `ਤੇ ਧੰਨਵਾਦ ਕਰਦਿਆਂ ਹੋਰਨਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੁਨਰ ਵਿਕਾਸ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।ਇਸ ਮੌਕੇ ਸੁਪਰਡੈਂਟ ਸਾਹਿਲ ਓਬਰਾਏ ਵੀ ਮੌਜ਼ੂਦ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media