
ਅੰਮ੍ਰਿਤਸਰ, 24 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸz: ਰੇਸ਼ਮ ਸਿੰਘ ਮੋਗਾ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਉਨ੍ਹਾਂ ਦੇ ਭਰਾਤਾ ਸzz: ਗੁਰਪ੍ਰੀਤ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ: ਰੇਸ਼ਮ ਸਿੰਘ ਅਤੇ ਉਨ੍ਹਾਂ ਦੇ ਭਰਾਤਾ ਸ: ਗੁਰਪ੍ਰੀਤ ਸਿੰਘ ਗੁਰਮਤਿ ਰਹਿਣੀ ਅਤੇ ਉੱਚੀ ਸੁੱਚੀ ਸੋਚ ਦੇ ਮਾਲਕ ਸਨ। ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਅਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ। ਉਨ੍ਹਾਂ ਕਿਹਾ ਕਿ ਮੇਰੀ ਸਤਿਗੁਰੂ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਉਹ ਸz: ਰੇਸ਼ਮ ਸਿੰਘ ਅਤੇ ਉਨ੍ਹਾਂ ਦੇ ਭਰਾਤਾ ਸ: ਗੁਰਪ੍ਰੀਤ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਜਿਕਰਯੋਗ ਹੈ ਕਿ ਸz: ਰੇਸ਼ਮ ਸਿੰਘ ਮੋਗਾ ਮੈਂਬਰ ਸ਼ੋ੍ਰਮਣੀ ਕਮੇਟੀ ਬੀਤੇ ਦਿਨ ਅਚਾਨਕ ਅਕਾਲ ਚਲਾਣਾ ਕਰ ਗਏ ਸਨ ਤੇ ਜਦੋਂ ਉਨ੍ਹਾਂ ਦਾ ਮ੍ਰਿਤਕ ਸਰੀਰ ਬੇਅੰਤ ਨਗਰ ਦੇ ਸ਼ਮਸ਼ਾਨ ਘਾਟ ਵੱਲ ਸਸਕਾਰ ਕਰਨ ਲਿਜਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਦੇ ਭਰਾਤਾ ਸz: ਗੁਰਪ੍ਰੀਤ ਸਿੰਘ ਦਾ ਵੀ ਗਮ ਨਾ ਸਹਾਰਦਿਆਂ ਅਚਾਨਕ ਦਿਲ ਫੇਲ੍ਹ ਹੋ ਜਾਣ ਕਰਕੇ ਅਕਾਲ ਚਲਾਣਾ ਕਰ ਗਏ ਸਨ। ਇਨ੍ਹਾਂ ਦੋਵਾਂ ਭਰਾਵਾਂ ਦੀ ਯਾਦ ‘ਚ ਰੱਖੇ ਗਏ ਸ੍ਰੀ ਸਹਿਜਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰੀਹ ਵਿਖੇ ੩੧ ਅਕਤੂਬਰ ਨੂੰ ਪਵੇਗਾ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media