Wednesday, April 29, 2026

ਪਾਵਰਕਾਮ ਪੈਨਸ਼ਨਰਾਂ ਵੱਲੋਂ 25 ਨਵੰਬਰ ਦੇ ਪਟਿਆਲਾ ਧਰਨੇ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਸਮਰਾਲਾ, 20 ਨਵੰਬਰ (ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੇ ਅਹੁਦੇਦਾਰਾਂ ਦੀ ਇੱਕ ਜਰੂਰੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 25 ਨਵੰਬਰ ਨੂੰ ਪਟਿਆਲਾ ਵਿਖੇ ਸਾਂਝਾ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਦਿੱਤੇ ਜਾ ਰਹੇ ਧਰਨੇ ਅਤੇ ਮੋਤੀ ਮਹਿਲ ਵੱਲ ਕੱਢੇ ਜਾ ਰਹੇ ਵਿਸ਼ਾਲ ਮਾਰਚ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ।ਇਸੇ ਤਿਆਰੀ ਦੇ ਸਬੰਧ ਵਿੱਚ ਇੱਕ ਬੱਸ ਮਾਛੀਵਾੜਾ ਸਾਹਿਬ ਅਤੇ ਇੱਕ ਕੋਹਾੜਾ ਤੋਂ ਸਵੇਰੇ 8:30 ਵਜੇ ਚੱਲਣਗੀਆਂ।ਸਿਕੰਦਰ ਸਿੰਘ ਨੇ ਕਿਹਾ ਕਿ ਇਹ ਰੋਸ ਧਰਨਾ ਸਰਕਾਰ ਦੀ ਪਿੱਠ ਵਿੱਚ ਕਿੱਲ ਸਾਬਤ ਹੋਵੇਗਾ।ਜਿਸ ਤਰਾਂ ਪੰਜਾਬ ਸਰਕਾਰ ਮੁਲਾਜਮਾਂ ਅਤੇ ਬੁੱਢੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲੇ ਕਰ ਰਹੀ ਹੈ।ਇਸ ਦਾ ਨਤੀਜਾ ਸਰਕਾਰ ਨੂੰ ਭੁਗਤਣਾ ਪਵੇਗਾ।ਧਰਨੇ ਦੀਆਂ ਤਿਆਰੀਆਂ ਲਈ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀਆਂ ਪੈਨਸ਼ਨਰਾਂ ਨੂੰ ਜਾਗਰੂਕ ਕਰਨ ਲਈ ਡਿਊਟੀਆਂ ਲਗਾਈਆਂ ਗਈਆਂ ਅਤੇ ਪੈਨਸ਼ਨਰਾਂ/ਮੁਲਾਜਮਾਂ ਨੂੰ ਧਰਨੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਗਈ।
                  ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਇੰਜ: ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਰਾਜਿੰਦਰਪਾਲ ਵਡੇਰਾ ਸਾਬਕਾ ਡਿਪਟੀ ਸੀ.ਏ.ਓ, ਸੁਰਜੀਤ ਵਿਸ਼ਾਦ, ਹਰਪਾਲ ਸਿੰਘ ਸਿਹਾਲਾ, ਭੁਪਿੰਦਰਪਾਲ ਸਿੰਘ, ਇੰਜ: ਦਰਸ਼ਨ ਸਿੰਘ ਕੈਸ਼ੀਅਰ, ਅਮਰਜੀਤ ਸਿੰਘ ਚਹਿਲਾਂ, ਪ੍ਰੇਮ ਕੁਮਾਰ ਸਰਕਲ ਆਗੂ, ਜਗਤਾਰ ਸਿੰਘ ਪ੍ਰੈਸ ਸਕੱਤਰ, ਜਗਪਾਲ ਸਿੰਘ, ਜਰਨੈਲ ਸਿੰਘ, ਪ੍ਰੇਮ ਚੰਦ ਭਲਾ ਲੋਕ ਆਦਿ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …