Sunday, August 2, 2026

ਜਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਜਾਣਗੇ ਵੋਟਰ ਰਜਿਸਟ੍ਰੇਸ਼ਨ ਦੇ ਵਿਸ਼ੇਸ਼ ਕੈਂਪ

ਪਠਾਨਕੋਟ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2021 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਦਾਅਵੇ/ਇਤਰਾਜ਼ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਪ੍ਰਾਪਤ ਕੀਤੇ ਜਾਣੇ ਹਨ। ਵੋਟਰ ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਹੋਇਆਂ 21 ਨਵੰਬਰ 2020 (ਦਿਨ ਸ਼ਨੀਵਾਰ) ਅਤੇ 22 ਨਵੰਬਰ, 2020 (ਦਿਨ ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਬੀ.ਐਲ.ਓ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹਾਜਰ ਰਹਿਣਗੇ ਅਤੇ ਨਵੀਂ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਕਰਵਾਉਣ ਲਈ ਆਮ ਜਨਤਾ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨਗੇ।
                 ਡਿਪਟੀ ਕਮਿਸ਼ਨਰ ਵਲੋਂ ਅਪੀਲ ਕੀਤੀ ਗਈ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ ਜਿਸ ਦੀ ਉਮਰ ਮਿਤੀ 01.01.2021 ਨੂੰ 18 ਸਾਲ ਹੋ ਜਾਵੇਗੀ ਜਾਂ ਉਸ ਦੀ ਉਮਰ 18 ਸਾਲ ਤੋਂ ਵੱਧ ਹੈ ਅਤੇ ਉਸ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਕਤ ਮਿਤੀਆਂ ਨੂੰ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੌਰਾਨ ਉਹ ਸਵੇਰੇ 10:00 ਵਜੇ ਤੋਂ ਸ਼ਾਮ 5 ਵਜੇ ਦੇ ਦਰਮਿਆਨ ਆਪਣੇ ਪੋਲਿੰਗ ਸਟੇਸ਼ਨਾਂ ਤੇ ਪਹੁੰਚ ਕੇ ਬੀ.ਐਲ.ਓਜ. ਪਾਸ ਫਾਰਮ ਨੰਬਰ-6 ਭਰਕੇ ਲੌੜੀਂਦੇ ਦਸਤਾਵੇਜ਼ (ਰੰਗੀਨ ਪਾਸਪੋਰਟ ਸਾਈਜ ਫੋਟੋ, ਜਨਮ ਮਿਤੀ ਅਤੇ ਰਿਹਾਇਸ਼ ਦੇ ਪਤੇ ਦਾ ਪ੍ਰਮਾਣ) ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਵੋਟਰ ਸੂਚੀ ਵਿੱਚ ਬਤੌਰ ਵੋਟਰ ਰਜਿਸਟਰਡ ਕੀਤਾ ਜਾ ਸਕੇ।ਉਕਤ ਵਿਸ਼ੇਸ਼ ਕੈਂਪਾਂ ਦੌਰਾਨ ਜ਼ਿਲ੍ਹੇ ਦਾ ਕੋਈ ਵਿਅਕਤੀ ਆਪਣੀ ਵੋਟ ਕਟਵਾਉਣ ਜਾਂ ਕਿਸੇ ਕਿਸਮ ਦੀ ਸੋਧ ਕਰਵਾਉਣ ਲਈ ਵੀਬੀ.ਐਲ.ਓ ਪਾਸ ਫਾਰਮ ਜਮ੍ਹਾਂ ਕਰਵਾ ਸਕਦਾ ਹੈ।ਨਵੀਂ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਕਰਵਾਉਣ ਲਈ ਸਾਰੇ ਫਾਰਮ ਬੀ.ਐਲ.ਓ ਪਾਸ ਉਪਲੱਬਧ ਹੋਣਗੇ।
                    ਡਿਪਟੀ ਕਮਿਸ਼ਨਰ ਵਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ ਆਨ ਲਾਈਨ ਵਿਧੀ ਰਾਹੀਂ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਵੋਟਰ ਪੋਰਟਲ <https://voterportal.eci.gov.in> `ਤੇ ਵੀ ਨਵੀਂ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਕਰਵਾਉਣ ਲਈ ਅਪਲਾਈ ਕਰ ਸਕਦਾ ਹੈ।ਉਨਾਂ ਨੇ ਜ਼ਿਲ੍ਹੇ ਦੀ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓ ਵਲੋਂ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਵਿਅਕਤੀ ਵੋਟ ਬਣਨ ਤੋਂ ਵਾਂਝਾ ਨਾ ਰਹਿ ਸਕੇ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …