Tuesday, November 24, 2026

ਡੋਰਕ ਮਲਟੀਮੀਡੀਆ ਪ੍ਰਾ. ਲਿਮ ਵਲੋਂ 4 ਮਹੀਨੇ ਦਾ ਮੁਫਤ ਸਕਿਲ ਕੋਰਸ ਸ਼ੁਰੂ

ਪਠਾਨਕੋਟ, 21 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗੀ ਡੋਰਕ ਮਲਟੀਮੀਡਿਆ ਪ੍ਰਾਈਵੇਟ ਲਿਮਟਿਡ ਵਲੋਂ ਦਯਾਨੰਦ ਵੈਦਿਕ ਹਾਈ ਸਕੂਲ ਸਰਨਾ ਪਠਾਨਕੋਟ ਵਿੱਚ 18 ਤੋ 35 ਸਾਲ ਉਮਰ ਵਰਗ ਦੇ ਨੋਜਵਾਨਾਂ ਲਈ 4 ਮਹੀਨੇ ਦਾ ਮੁਫਤ ਕੋਰਸ ਕਰਵਾਇਆ ਜਾ ਰਿਹਾ ਹੈ।ਜਿਲਾ ਮੈਨੇਜ਼ਰ ਪੰਜਾਬ ਹੁਨਰ ਵਿਕਾਸ ਮਿਸ਼ਨ ਪਠਾਨਕੋਟ ਪ੍ਰਦੀਪ ਬੈਂਸ ਨੇ ਦੱਸਿਆ ਕਿ ਇਸ ਵਿੱਚ ਪਲੰਬਰ ਜਰਨਲ, ਅਤੇ ਪਲੰਬਰ ਆਫਟਰ ਸੇਲਸ ਸਰਵਿਸ ਕੋਰਸ ਸ਼ਾਮਲ ਹਨ।ਉਨਾਂ ਦੱਸਿਆ ਕਿ ਇਹ ਕੋਰਸ ਦਯਾਨੰਦ ਵੈਦਿਕ ਹਾਈ ਸਕੂਲ ਸਰਨਾ ਪਠਾਨਕੋਟ ਵਿਖੇ ਸਥਿਤ ਸਕਿਲ ਸੈਂਟਰ ਵਿੱਚ ਚੱੱਲ ਰਹੇ ਹਨ।ਇਨ੍ਹਾਂ ਮੁਫਤ ਕੋਰਸਾਂ ਲਈ ਰਜਿਸਟਰੇਸ਼ਨ ਅਰੰਭ ਕਰ ਦਿੱਤੀ ਗਈ ਹੈ।ਉਨਾਂ ਕਿਹਾ ਕਿ ਚਾਹਵਾਨ ਨੋਜਵਾਨ 10ਵੀਂ ਅਤੇ 12ਵੀਂ ਦੇ ਸਰਟੀਫਿਕੇਟਾਂ, ਬੈਂਕ ਖਾਤੇ ਦੀ ਕਾਪੀ, 4 ਫੋਟੋਆਂ ਤੇ ਅਧਾਰ ਕਾਰਡ ਲੈ ਕੇ 24 ਨਵੰਬਰ, 2020 ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ।26 ਨਵੰਬਰ 2020 ਤੋਂ ਇਨਾਂ ਕੋਰਸਾਂ ਲਈ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।ਇਸ ਸਬੰਧੀ ਕਿਸੇ ਵੀ ਤਰਾਂ ਦੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਦਫਤਰ ਨਾਲ ਅਤੇ ਹੈਲਪਲਾਈਨ ਨੰਬਰ 7657825214 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …