ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਵੱਲੋਂ ਕੀਤੀਆਂ ਗਈਆਂ ਪ੍ਰਮੋਸ਼ਨਾਂ ਅਤੇ ਬਦਲੀਆਂ ਵਿੱਚ
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਵਰਿੰਦਰ ਪਰਾਸ਼ਰ ਨੂੰ ਪਠਾਨਕੋਟ ਦੇ ਜਿਲ੍ਹਾ ਸਿੱਖਿਆ ਅਫਸਰ ਜਗਜੀਤ ਸਿੰਘ ਦੇ ਨਵਾਂ ਸ਼ਹਿਰ ਤਬਦੀਲ ਹੋਣ ‘ਤੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਠਾਨਕੋਟ ਨਿਯੁੱਕਤ ਕੀਤਾ ਗਿਆ ਹੈ।ਉਹਨਾਂ ਨੇ ਅੱਜ ਆਪਣੀ ਜਿੰਮੇਵਾਰੀ ਸੰਭਾਲ ਲਈ ਹੈ।ਪਠਾਨਕੋਟ ਪੁੱਜਣ ੱਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜਸ਼ਵਰ ਸਲਾਰੀਆ ਦੀ ਅਗਵਾਈ ‘ਚ ਪ੍ਰਿੰਸੀਪਲ ਅਤੇ ਦਫਤਰੀ ਸਟਾਫ ਨੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ।ਆਪਣੀ ਜਿੰਮੇਵਾਰੀ ਸੰਭਾਲਣ ਤੋਂ ਬਾਅਦ ਉਹਨਾਂ ਨੇ ਕਿਹਾ ਕਿ ਉਹ ਖੁਦ ਸਰਕਾਰੀ ਸਕੂਲ ਵਿਚੋਂ ਸਿੱਖਿਆ ਪ੍ਰਾਪਤ ਕਰਕੇ ਇਸ ਮੁਕਾਮ ‘ਤੇ ਪੁੱਜੇ ਹਨ।ਸਕੂਲਾਂ ‘ਚ ਗੁਣਾਤਮਿਕ ਸਿੱਖਿਆ ‘ਤੇ ਜ਼ਰ ਦੇਣਾ ਉਹਨਾਂ ਦੀ ਪਹਿਲ ਹੋਵੇਗੀ।ਹੋਰ ਵਿਸ਼ਿਆਂ ‘ਤੇ ਦੇ ਨਾਲ-ਨਾਲ ਅੰਗਰੇਜ਼ੀ, ਗਣਿਤ ਅਤੇ ਸਾਇੰਸ ਵਿਸ਼ਿਆਂ ‘ਤੇ ਧਿਆਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਆਰਥਿਕ ਤੌਰ ਤੇ ਕਮਜ਼ੋਰ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਮਦਦ ਕੀਤੀ ਜਾਵੇਗੀ ਅਤੇ ਇਹਨਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਸਹਿ ਅਕਾਦਮਿਕ ਖੇਤਰ ਵਿੱਚ ਵੀ ਅੱਗੇ ਲਿਆਂਦਾ ਜਾਵੇਗਾ।
ਜਿਕਰਯੋਗ ਹੈ ਕਿ ਨਵਨਿਯੁਕਤ ਡੀ.ਈ.ਓ ਵਰਿੰਦਰ ਕੁਮਾਰ ਨੇ 35 ਸਾਲ ਪਹਿਲਾਂ ਬਤੌਰ ਵੋਕੇਸ਼ਨਲ ਮਾਸਟਰ ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਬੱਬੇਹਾਲੀ ਗੁਰਦਾਸਪੁਰ ਵਿੱਚ ਨੌਕਰੀ ਸ਼ੁਰੂ ਕੀਤੀ ਸੀ।ਪੰਜ ਸਾਲ ਦੀ ਸੇਵਾ ਉਪਰੰਤ ਉਹ ਸਾਲ 1990 ਵਿੱਚ ਡਿਸਟਰਿਕ ਇੰਸਟੀਚਿਊਟ ਆਫ ਐਜੂਕੇਸ਼ਨ ਟਰੇਨਿੰਗ, ਡਾਇਟ ‘ਚ ਲੈਕਚਰਾਰ ਬਣੇ। 1993 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ‘ਚ ਬਦਲ ਕੇ ਆਏ।ਇਸ ਸਕੂਲ ਵਿੱਚ ਉਨ੍ਹਾਂ ਵਲੋਂ ਸਾਲ 2009 ਤੱਕ ਸੇਵਾਵਾਂ ਨਿਭਾਈਆਂ ਗਈਆਂ।ਸਾਲ 2009 ਵਿੱਚ ਉਨ੍ਹਾਂ ਨੂੰ ਵਿਭਾਗ ਵਲੋਂ ਪ੍ਰਮੋਸ਼ਨ ਦੇ ਕੇ ਬਤੌਰ ਪ੍ਰਿੰਸੀਪਲ ਕੇ.ਐਫ.ਸੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿੱਚ ਤੈਨਾਤ ਕੀਤਾ ਗਿਆ।10 ਸਾਲ ਸੇਵਾਵਾਂ ਦੇ ਬਾਅਦ ਸਾਲ 2019 ਵਿੱਚ ਉਨ੍ਹਾਂ ਨੂੰ ਵਿਭਾਗ ਵਲੋਂ ਡੀ.ਈ.ਓ ਤਰਨਤਾਰਨ ਲਗਾਇਆ ਗਿਆ ਸੀ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media