ਪਠਾਨਕੋਟ, 23 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਪ੍ਰਧਾਨ ਮੰਤਰੀ ਸਟਰੀਟ ਵੈਂਡਰ ਆਤਮ ਨਿਰਭਰ ਨਿਧੀ ਸਕੀਮ
(ਪੀ.ਐਮ.ਐਸ.ਵੀ.ਏ ਨਿਧੀ ਸਕੀਮ) ਅਧੀਨ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਸਟਰੀਟ ਵੈਂਡਰਾਂ ਲਈ ਕਰਜ਼ੇ ਲਈ ਬਿਨੈ ਪੱਤਰ ਅਤੇ ਸਿਫ਼ਾਰਸ਼ ਪੱਤਰ (ਰੈਕਮੈਂਡੇਸ਼ਨ ਲੈਟਰ) ਲਈ ਬਿਨੈ ਪੱਤਰ ਸੇਵਾਵਾਂ ਆਰੰਭ ਕਰ ਦਿੱਤੀਆਂ ਗਈਆਂ ਹਨ।ਹਰੇਕ ਸੇਵਾ ਲਈ 30 ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਟਰੀਟ ਵੈਂਡਰ ਆਪਣੇ ਨੇੜਲੇ ਸੇਵਾ ਕੇਂਦਰ ਵਿਚ ਸਬੰਧਤ ਦਸਤਾਵੇਜ਼ਾਂ ਸਮੇਤ ਆਪਣੇ ਬਿਨੈ ਪੱਤਰ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ ਨੂੰ ਈ-ਸੇਵਾ ਪੰਜਾਬ ਪੋਰਟਲ ਵਿਚ ਦਰਖ਼ਾਸਤਾਂ ਦੀ ਪ੍ਰਕਿਰਿਆ ਸਬੰਧੀ ਸਿਖਲਾਈ ਦਿੱਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਕਾਰਨ ਲਾਕਡਾਊਨ ਦੌਰਾਨ ਸਭ ਤੋਂ ਵੱਧ ਪ੍ਰੇਸ਼ਾਨੀ ਸੜਕਾਂ ਜਾਂ ਫੁੱਟਪਾਥਾਂ ’ਤੇ ਸਟਰੀਟ ਵੈਂਡਰਜ਼ ਨੂੰ ਝੱਲਣੀ ਪਈ ਹੈ।ਇਸ ਸਕੀਮ ਤਹਿਤ ਰਜਿਸਟਰਡ ਵੈਂਡਰਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਹ ਮੁੜ ਨਵੇਂ ਸਿਰੇ ਤੋਂ ਆਪਣਾ ਕੰਮਕਾਜ਼ ਸ਼ੁਰੂ ਕਰ ਸਕਣ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਟਰੀਟ ਵੈਂਡਰਾਂ ਨੂੰ 10-10 ਹਜ਼ਾਰ ਰੁਪਏ ਦੇ ਕਰਜ਼ੇ ਨਾਮਾਤਰ ਵਿਆਜ਼ ’ਤੇ ਦਿੱਤੇ ਜਾਣਗੇ।ਜਿਹੜੇ ਸਟਰੀਟ ਵੈਂਡਰਾਂ ਨੇ ਅਜੇ ਤੱਕ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ, ਸਰਕਾਰ ਵੱਲੋਂ ਉਨ੍ਹਾਂ ਨੂੰ ਇਕ ਹੋਰ ਮੌਕਾ ਦਿੱਤਾ ਗਿਆ ਹੈ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media