ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਆਈ ਪੀ ਐਸ ਅਤੇ ਡੀ.ਸੀ.ਪੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ
ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਮਕਬੂਲਪੁਰਾ ਦੀ ਪੁਲਿਸ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਇੰਚਾਰਜ਼ ਏ.ਐਸ.ਆਈ ਜੀਵਨ ਸਿੰਘ ਅਤੇ ਏ.ਐਸ.ਆਈ ਬਿਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਸਤਬੀਰ ਸਿੰਘ ਸੱਤੀ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਮਾਨਾਵਾਲਾ ਪਾਸੋਂ ਚਿਟੇ ਰੰਗ ਦੀ ਬਿਨਾਂ ਨੰਬਰੀ ਐਕਟਿਵਾ ਬਰਾਮਦ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ।ਚੌਕੀ ਇੰਚਾਰਜ ਏ.ਐਸ.ਆਈ ਜੀਵਨ ਸਿੰਘ ਨੇ ਦੱਸਿਆ ਕਿ ਪੁੱਛਗਿਛ ਦੌਰਾਨ ਦੋਸ਼ੀ ਪਾਸੋਂ ਇੱਕ ਹੋਰ ਚੋਰੀ ਦੀ ਐਕਟਿਵਾ ਬਰਾਮਦ ਹੋਈ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media