Tuesday, April 28, 2026

ਓਮਾਨ ‘ਚ ਫਸੀਆਂ ਲੜਕੀਆਂ ਦੀ ਵਤਨ ਵਾਪਸੀ ਲਈ ਔਜਲਾ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਮਸਲੇ ਦਾ ਹੱਲ ਨਾ ਨਿਕਲਿਆ ਤਾਂ ਅੰਬੈਸੀ ਅੱਗੇ ਦੇਵਾਂਗਾ ਧਰਨਾ – ਔਜਲਾ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈ ਸ਼ੰਕਰ ਨੂੰ ਇਕ

File Photo

ਪੱਤਰ ਲਿਖ ਕੇ ਓਮਾਨ ਵਿਚ ਫੱਸੀਆ ਬੇਸਹਾਰਾ ਅਤੇ ਮਜਜ਼ੂਰ ਔਰਤਾਂ ਵੱਲ ਧਿਆਨ ਦੁਆਉਂਦਿਆਂ ਦੱਸਿਆ ਕਿ ਘਰੋਂ ਰੋਜ਼ੀ-ਰੋਟੀ ਦੀ ਭਾਲ ਵਿੱਚ ਗਈਆਂ ਇਹ ਲੜਕੀਆਂ ਤੇ ਔਰਤਾਂ ਸਰੀਰਕ ਤੇ ਮਾਨਸਿਕ ਯਾਤਨਾਵਾਂ ਦਾ ਸ਼ਿਕਾਰ ਹੋ ਰਹੀਆਂ ਹਨ।ਔਜਲਾ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਉਹਨਾਂ ਨੇ ਇਸ ਤੋਂ ਪਹਿਲਾਂ 9 ਜੂਨ, 15 ਜੂਨ ਤੇ 22 ਅਕਤੂਬਰ ਨੂੰ ਈ-ਮੇਲ ਰਾਹੀਂ ਪੱਤਰ ਲਿਖ ਕੇ ਇਸ ਗੰਭੀਰ ਮਸਲੇ ਦੇ ਹੱਲ ਲਈ ਕਦਮ ਚੁੱਕਣ ਅਤੇ ਇਨ੍ਹਾਂ ਮਜ਼ਬੂਰ ਹੋਈਆਂ ਔਰਤਾਂ ਨੂੰ ਵਾਪਸ ਭਾਰਤ ਲਿਆਉਣ ਲਈ ਅਪੀਲ ਕੀਤੀ ਸੀ।ਪਰ ਭਾਰਤ ਸਰਕਾਰ ਦੇ ਨਾਹ-ਪੱਖੀ ਰਵਈਏ ਦੇ ਕਾਰਨ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਜਾ ਸਕਿਆ।ਔਜਲਾ ਨੇ ਕਿਹਾ ਕਿ ਸਰਬਤ ਦਾ ਭਲਾ ਟਰੱਸਟ ਦੇ ਐਮ.ਡੀ ਐਸ.ਪੀ ਸਿੰਘ ਓਬਰਾਏ ਵਲੋਂ ਸਰਕਾਰ ਨੂੰ ਵਿਸ਼ਵਾਸ਼ ਦਿਵਾਇਆ ਗਿਆ ਹੈ ਕਿ ਉਹ ਇਨ੍ਹਾਂ ਲੜਕੀਆਂ ਦੀ ਵਤਨ ਵਾਪਸੀ ਲਈ ਸਾਰਾ ਖਰਚਾ ਚੁੱਕਣ ਨੂੰ ਤਿਆਰ ਹਨ, ਪਰ ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਬਿਨਾਂ ਇਹ ਸੰਭਵ ਨਹੀਂ ਹੋ ਸਕਦਾ।
               ਔਜਲਾ ਨੇ ਇਨ੍ਹਾਂ ਲੜਕੀਆਂ ਦੀ ਵਤਨ ਵਾਪਸੀ ਲਈ ਭਾਰਤ ਸਰਕਾਰ ਨੂੰ ਜਲਦ ਤੋਂ ਜਲਦ ਠੋਸ ਕਦਮ ਚੁੱਕਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਉਹ ਓਮਾਨ ਅੰਬੈਸੀ ਦੇ ਬਾਹਰ ਰੋਸ ਵਜੋਂ ਧਰਨਾ ਦੇਣਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …