ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ
ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਨੂੰ ਸਮਰਪਿਤ ਸਮੂਹ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਆਨਲਾਈਨ ਗਿਆਨ ਪਰਖ ਮੁਕਾਬਲੇ ਦਾ ਆਯੋਜਨ 10 ਤੋਂ 12 ਨਵੰਬਰ ਤੱਕ ਕੀਤਾ ਗਿਆ ਸੀ।ਇਸ ਵਿੱਚ 26 ਸਕੂਲਾਂ ਸਕੂਲਾਂ ਦੀਆਂ ਟੀਮਾਂ ਨੂੰ ਤਿੰਨ ਗਰੁੱਪਾਂ ਵਿੱਚ ਵੰਡਿਆ ਗਿਆ।ਪਹਿਲੇ ਦਿਨ 9 ਸਕੂਲਾਂ ਦੀਆਂ ਟੀਮਾਂ ਵਿਚੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਨੇ ਪਹਿਲਾ ਸਥਾਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਬਦਾਲ ਨੇ ਦੂਸਰਾ ਸਥਾਨ ਹਾਸਲ ਕੀਤਾ।ਦੂਜੇ ਦਿਨ ਕੁੱਲ 8 ਟੀਮਾਂ ਵਿਚੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਨੇ ਪਹਿਲਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਝਬਾਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਤੀਜੇ ਗਰੁੱਪ ਦੀਆਂ 9 ਟੀਮਾਂ ਦੇ ਮੁਕਾਬਲੇ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਨੇ ਪਹਿਲਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਨੇੇ ਦੂਜਾ ਸਥਾਨ ਹਾਸਲ ਕੀਤਾ।ਇਹਨਾਂ ਤਿੰਨਾ ਗਰੁੱਪਾਂ ਵਿਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਦਾ ਫਾਈਨਲ ਮੁਕਾਬਲਾ ਅੱਜ ਆਨਲਾਈਨ ਕਰਵਾਇਆ ਗਿਆ।ਇਸ ਫਾਈਨਲ ਮੁਕਾਬਲੇ ਵਿੱਚ ਪਹਿਲਾ ਸਥਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ, ਦੂਜਾ ਸਥਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਅਤੇ ਤੀਜਾ ਸਥਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ ਟੀ ਰੋਡ ਨੇ ਹਾਸਲ ਕੀਤਾ।ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਝਬਾਲ ਅਤੇ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਅਬਦਾਲ ਦੀਆਂ ਟੀਮਾਂ ਨੇ ਹੌਸਲਾ ਅਫਜ਼ਾਈ ਇਨਾਮ ਪ੍ਰਾਪਤ ਕੀਤੇ ।
ਪ੍ਰਿੰਸੀਪਲ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ. ਰੋਡ ਡਾ: ਧਰਮਵੀਰ ਸਿੰਘ ਨੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਇਹਨਾਂ ਮੁਕਾਬਲਿਆਂ ਵਿੱਚ ਕੋਆਰਡੀਨੇਟਰ ਧਰਮ ਪ੍ਰਚਾਰ ਕਮੇਟੀ ਗਗਨਦੀਪ ਸਿੰਘ ਅਤੇ ਯਾਦਵਿੰਦਰ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ।ਸਕੂਲ ਦੀ ਧਾਰਮਿਕ ਅਧਿਆਪਕਾ ਸ਼੍ਰੀਮਤੀ ਸੁਖਜੀਤ ਕੌਰ ਅਤੇ ਜਸਪਾਲ ਸਿੰਘ ਨੇ ਸਟੇਜ ਸੰਭਾਲੀ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਸਕੂਲਜ਼ ਭਾਗ ਸਿੰਘ ਅਣਖੀ, ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ ਅਤੇ ਮੈਨੇਜਰ ਸਕੂਲ ਪ੍ਰੋ. ਹਰੀ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media