Tuesday, November 24, 2026

ਵੋਟਰ ਜਾਗਰੂਕਤਾ ਬਾਰੇ ਆਨਲਾਇਨ ਕੁਇਜ਼ ਮੁਕਾਬਲਾ ਅੱਜ

ਕਪੂਰਥਲਾ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫਸਰ ਪੰਜਾਬ ਵਲੋਂ ਵੋਟਰ ਜਾਗਰੂਕਤਾ ਲਈ ਆਨਲਾਈਨ ਕੁਇਜ਼ ਮੁਕਾਬਲਾ ਕੱਲ 25 ਨਵੰਬਰ ਨੂੰ 12 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕੋਈ ਵੀ ਵਿਅਕਤੀ ਭਾਗ ਲੈ ਸਕਦਾ ਹੈ।ਇਹ ਮੁਕਾਬਲਾ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਨਾਲ ਸਬੰਧਿਤ 27 ਲੇਖ ਤੇ ਸੰਖੇਪ ਵੀਡੀਓ ਮੁੱਖ ਚੋਣ ਅਫਸਰ ਪੰਜਾਬ ਦੇ ਫੇਸਬੁੱਕ ਪੇਜ਼ `ਤੇ ਸਾਂਝੀਆਂ ਕੀਤੀਆਂ ਗਈਆਂ ਹਨ।
                  ਕੁਇਜ਼ ਲਈ 30 ਸਵਾਲਾਂ ਵਾਸਤੇ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ ਅਤੇ ਫੇਸਬੁੱਕ ਤੇ ਟਵਿੱਟਰ ਉਪਰ ਸਵੇਰੇ 11.50 `ਤੇ ਲਿੰਕ ਸਾਂਝਾ ਕੀਤਾ ਜਾਵੇਗਾ। ਆਨਲਾਇਨ ਕੁਇਜ਼ ਦੇ ਜੇਤੂਆਂ ਨੂੰ ਪਹਿਲਾ ਇਨਾਮ 1500 ਰੁਪੈ, ਦੂਜਾ ਇਨਾਮ 1300 ਰੁਪੈ ਜਦਕਿ ਤੀਜਾ ਇਨਾਮ 1000 ਰੁਪੈ ਦਿੱਤਾ ਜਾਵੇਗਾ।ਜੇਕਰ ਇਕ ਤੋਂ ਵੱਧ ਭਾਗ ਲੈਣ ਵਾਲਿਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਨਾਲ ਕੀਤੀ ਜਾਵੇਗੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …