ਪਠਾਨਕੋਟ, 24 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਕੋਵਿਡ-19 ਦੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ
ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਡਾਇਰੈਕਟਰ ਪੂਜਾ ਓੁਹਰੀ, ਅਮਨ ਭੱਲਾ ਗਰੁੁੱਪ ਆਫ ਇੰਸਟੀਚਿਊਟ, ਕੋਟਲੀ ਦੇ ਸਹਿਯੋਗ ਨਾਲ ਕੈਂਪਸ ਵਿੱਚ ਪਲੇਸਮੈਂਟ ਕੈਂਪ ਕਰਵਾਇਆ ਗਿਆ।
ਇਸ ਕੈਂਪ ਵਿੱਚ ਇੰਡੀਆ ਮਾਰਟ, ਫਲਿਪਕਾਰਟ, ਏਅਰਟੈਲ, ਕੇ.ਬੀ.ਐਲ ਕੰਪਨੀਆਂ ਦੇ ਅਧਿਕਾਰੀਆਂ ਵਲੋਂ ਹਿੱਸਾ ਲਿਆ ਗਿਆ।ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਪਲੇਸਮੈਂਟ ਅਧਿਕਾਰੀ ਰਕੇਸ਼ ਕੁਮਾਰ ਨੇ ਦੱਸਿਆ ਕਿ ਕੋਵਿਡ-19 ਦੇ ਕਾਰਨ ਕਾਫੀ ਨੌਜਵਾਨ ਬੇਰੋਜ਼ਗਾਰ ਹੋ ਚੁੱਕੇ ਹਨ।ਇਸ ਲਈ ਇਹਨਾਂ ਪਲੇਸਮੈਂਟ ਕੈਂਪਾਂ ਦਾ ਮੁੱਖ ਉਦੇਸ਼ ਹਰ ਨੌਜਵਾਨ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ।ਇਸ ਮੰਤਵ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜ਼ਿਲੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਹੋਰ ਪਲੇਸਮੈਂਟ ਕੈਂਪ ਵੀ ਲਗਾਏ ਜਾਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media