ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਦਸੰਬਰ ਮਹੀਨੇ ‘ਚ ਸਥਾਨਕ ਜਿਲ੍ਹਾ ਰੋਜਗਾਰ ਅਤੇ
ਕਾਰੋਬਾਰ ਬਿਊਰੋ ਵਲੋਂ ਸਵੈ-ਰੋਜਗਾਰ ਕੈਂਪ ਲਗਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਦਸੰਬਰ ਮਹੀਨੇ ਵਿੱਚ ਤਿੰਨ ਬਲਾਕ ਪੱਧਰੀ ਸਵੈ ਰੋਜਗਾਰ ਮੇਲੇ ਬੀ.ਡੀ.ਪੀ.ਓ ਦਫਤਰ ਅਜਨਾਲਾ, ਬੀ.ਡੀ.ਪੀ.ਓ ਦਫਤਰ ਰਈਆ ਅਤੇ ਬੀ.ਡੀ.ਪੀ.ਓ ਦਫਤਰ ਜੰਡਿਆਲਾ ਗੁਰੂ ‘ਚ ਲਗਾਏ ਜਾਣਗੇ।ਇਸ ਤੋਂ ਇਲਾਵਾ ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ ਅਤੇ ਸਰੂਪ ਰਾਣੀ ਕਾਲਜ ਵਿਖੇ ਕ੍ਰਮਵਾਰ 03 ਦਸੰਬਰ 2020, 08 ਦਸੰਬਰ 2020, 10 ਦਸੰਬਰ 2020, 15 ਦਸੰਬਰ 2020 ਅਤੇ 18 ਦਸੰਬਰ 2020 ਨੂੰ ਦੋ ਜਿਲ੍ਹਾ ਪੱਧਰੀ ਸਵੈ ਰੋਜ਼ਗਾਰ ਮੇਲੇ ਲਗਾਏ ਜਾਣਗੇ।
ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦੇ ਭਾਗ ਲੈਣਗੇ ਅਤੇ ਸਵੈ ਰੋਜਗਾਰ ਨਾਲ ਸਬੰਧਤ ਸਕੀਮਾਂ Prime Minister Employment Guarantee Programe (PMEGP Prime Mininster Mudra Yojna (PMMY) & Stand up India ਦੇ ਅਧੀਨ ਨੌਜਵਾਨਾਂ ਨੂੰ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ।
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਨ੍ਹਾਂ ਸਵੈ ਰੋਜਗਾਰ ਮੇਲਿਆਂ ਵਿੱਚ ਸਵੈ ਰੋਜ਼ਗਾਰ ਨਾਲ ਸਬੰਧਤ ਵਿਭਾਗ ਜਿਵੇ ਕਿ ਜਿਲ੍ਹਾ ਉਦਯੋਗ ਕੇਂਦਰ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਡਿਵੈਲਪਮੈਂਟ, ਐਸ.ਸੀ ਕਾਰਪੋਰੇਸ਼ਨ ਅਤੇ ਬੈਕਫਿੰਕੋ ਵਿਭਾਗ ਵੀ ਸ਼ਾਮਲ ਹੋਣਗੇ।ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਇਛੁੱਕ ਨੌਜਵਾਨ ਗੂਗਲ ਫਾਰਮ (<https://forms.gle/ekkKVLuwCKiMFgLTA> ‘ਤੇ ਆਪਣੀ ਅਰਜ਼ੀ ਰੋਜਗਾਰ ਬਿਊਰੋ ਨੂੰ ਦੇ ਸਕਦੇ ਹਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media