Friday, July 31, 2026

ਸੜਕਾਂ ਦੀ ਹਾਲਤ ਸੁਧਾਰਣ ਲਈ ਲੋਕ ਨਿਰਮਾਣ ਵਿਭਾਗ ਨਾਲ ਵਿਧਾਇਕ ਅਮਿਤ ਵਿੱਜ ਨੇ ਕੀਤੀ ਰੀਵਿਓ ਮੀਟਿੰਗ

ਪਠਾਨਕੋਟ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਵੱੱਲੋਂ ਪਠਾਨਕੋਟ ਸ਼ਹਿਰ ਦੇ ਲਿੰਕ ਮਾਰਗ, ਮੁੱਖ ਸੜਕਾਂ ਅਤੇ ਹਲਕਾ ਪਠਾਨਕੋਟ ਦੀਆਂ ਸੜਕਾਂ ਦੀ ਹਾਲਤ ਦਰੁੱਸਤ ਕਰਨ ਲਈ ਲੋਕ ਨਿਰਮਾਣ ਵਿਭਾਗ ਪਠਾਨਕੋਟ ਨਾਲ ਸ਼ਿਮਲਾ ਪਹਾੜੀ ਪਠਾਨਕੋਟ ਵਿਖੇ ਇੱਕ ਵਿਸ਼ੇਸ਼ ਰੀਵਿਓ ਮੀਟਿੰਗ ਆਯੋਜਿਤ ਕੀਤੀ।ਜਿਸ ਵਿੱਚ ਲੋਕ ਨਿਰਮਾਣ ਵਿਭਾਗ ਮੰਡੀ ਬੋਰਡ ਪਠਾਨਕੋਟ, ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
                  ਵਿਧਾਇਕ ਅਮਿਤ ਵਿੱਜ ਨੇ ਦੱਸਿਆ ਕਿ ਸਰਕੂਲਰ ਰੋਡ, ਡਲਹੋਜੀ ਰੋਡ, ਸਿੰਬਲ ਚੋਕ ਤੋਂ ਕਾਠ ਦਾ ਪੁਲ ਤੱਕ ਰੋਡ, ਢਾਕੀ ਰੋਡ, ਧੀਰਾ ਰੋਡ ਆਦਿ ਨੂੰ ਲੈ ਕੇ ਚਰਚਾ ਕੀਤੀ ਗਈ ਹੈ ਅਤੇ ਬਣਾਏ ਪ੍ਰੋਜੈਕਟਾਂ ਨੂੰ ਪੂਰੇ ਕਰਨ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਦੇਖਣ ਵਿੱਚ ਆਇਆ ਹੈ ਕਿ ਢਾਕੀ ਰੋਡ ਤੇ ਸਟਰੀਟ ਲਾਈਟ ਦੀ ਵਿਵਸਥਾ ਨਹੀਂ ਹੈ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਢਾਕੀ ਰੋਡ ਦਾ ਸਰਵੇ ਕੀਤਾ ਜਾਵੇ ਅਤੇ ਜਿਨ੍ਹਾਂ ਸਥਾਨਾਂ ਤੇ ਸਟਰੀਟ ਲਾਈਟਾਂ ਦੀ ਲੋੜ ਹੈ ਉਨ੍ਹਾਂ ਲਈ ਪਲਾਨ ਬਣਾਇਆ ਜਾਵੇ ਤਾਂ ਜੋ ਜਲਦੀ ਲਾਈਟ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇ।ਜਿਸ ਨਾਲ ਇਸ ਮਾਰਗ ਤੋਂ ਰਾਤ ਦੇ ਸਮੇਂ ਆਉਂਣ ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …