ਅੰਮ੍ਰਿਤਸਰ, 25 ਨਵੰਬਰ (ਸੰਧੂ) – ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੇ ਮਜ਼ਦੂਰ ਜਥੇਬੰਦੀਆਂ ਦੇ ਵੱਲੋਂ ਵਿੱਢੇ ਗਏ ਸ਼ੰਘਰਸ਼ ਦੀ ਮੁਕੰਮਲ ਹਮਾਇਤ ਕਰਦਿਆਂ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੋਟਲਾ ਗੁਜਰਾਂ ਨੇ ਅੱਜ ਇਥੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਨਸਾਫ ਨਹੀਂ ਮਿਲ ਜਾਂਦਾ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।ਉਨਾਂ੍ਹ ਇਸ ਘੌਲ ਦੇ ਵਿੱਚ ਸਿੱਧੇ ਤੇ ਅਸਿੱਧੇ ਰੂਪ ਦੇ ਵਿਚ ਯੋਗਦਾਨ ਪਾਉਣ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੜਾਕੇ ਦੀ ਠੰਡ ਹੋਣ ਦੇ ਬਾਵਜ਼ੂਦ ਵੀ ਸੰਘਰਸ਼ ਸੰਗਠਿਤ ਤੇ ਮਜਬੂਤ ਰਹੇਗਾ।ਪ੍ਰਧਾਨ ਕੁਲਵੰਤ ਸਿੰਘ ਨੇ ਅੱਗੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਰੋਜਾਨਾ ਦਿਹਾਤੀ ਖੇਤਰ ਦੇ ਵਿਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਦੇ ਹਨ ਤੇ ਜਿਥੇ-ਜਿਥੇ ਵੀ ਕੇਂਦਰ ਸਰਕਾਰ ਵਿਰੋਧੀ ਰੋਸ਼ ਪ੍ਰਦਰਸ਼ਨ, ਰੋਸ ਰੈਲੀਆਂ, ਮੁਜ਼ਾਹਰਿਆਂ ਅਤੇ ਧਰਨਿਆਂ ਦਾ ਸਿਲਸਿਲਾ ਚੱਲਦਾ ਹੈ, ਉਹ ਆਪਣੇ ਸਾਥੀਆਂ ਸਮੇਤ ਪੁੱਜਦੇ ਹਨ।ਉਨਾਂ ਸਪੱਸ਼ਟ ਰੂਪ ਵਿਚ ਕਿਹਾ ਕਿ ਕਿਸਾਨਾਂ ਅਤੇ ਮਜਦੂਰਾਂ ਦੇ ਇਸ ਸੰਘਰਸ਼ ਦਾ ਮੰਤਵ ਸਿਰਫ ਤੇ ਸਿਰਫ ਕੇਂਦਰ ਸਰਕਾਰ ਨੂੰ ਝੰਜੋੜਨਾ ਹੈ ਨਾ ਕਿ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਹੈ।
ਇਸ ਮੋਕੇ ਖਜਾਨਚੀ ਇੰਦਰਜੀਤ ਸਿੰਘ, ਸੈਕਟਰੀ ਕੇਵਲ ਸਿੰਘ, ਸੁਰਜੀਤ ਸਿੰਘ, ਇੰਦਰਜੀਤ ਸਿੰਘ ਫੌਜੀ, ਸੁਖਦੀਪ ਸਿੰਘ, ਇਕਬਾਲ ਸਿੰਘ, ਜੋਬਨਪ੍ਰੀਤ ਸਿੰਘ, ਸ਼ਿਵਪ੍ਰੀਤ ਸਿੰਘ, ਗੁਰਪ੍ਰਕਾਸ਼ ਸਿੰਘ, ਜੋਜੀ ਸਿੰਘ, ਹਰਤੇਜ ਸਿੰਘ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …