ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਖੇਤੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਸੜਕਾਂ ‘ਤੇ ਖੱਜ਼ਲ ਖੁਆਰ ਹੋ ਰਹੇ ਕਿਸਾਨਾਂ ਬਾਰੇ ਕੇਂਦਰ ਸਰਕਾਰ
ਹਮਦਰਦੀ ਤੇ ਧੀਰਜ਼ ਨਾਲ ਵਿਚਾਰ ਕਰੇ।ਜ਼ਬਰੀ ਠੋਕੇ ਕਾਨੂੰਨ ਲੋਕ ਹਿਤ ਸਥਾਈ ਸਹੀ ਸਾਬਤ ਨਹੀਂ ਹੋਣਗੇ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਬਿਆਨ ਵਿੱਚ ਬੁੱਢਾ ਦਲ ਦੇ ਜਥੇਦਾਰ 96 ਕਰੋੜੀ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਬੁੱਢਾ ਦਲ ਸਮੇਤ ਸਮੂਹ ਨਿਹੰਗ ਸਿੰਘ ਦਲ ਪੰਥ ਅਤੇ ਸਮੁੱਚਾ ਪੰਜਾਬ ਕਿਰਸਾਨਾਂ ਦੇ ਨਾਲ ਹੈ ਤੇ ਉਨ੍ਹਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਦਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਰਸਾਨੀ ਭਾਵਨਾ ਨੂੰ ਸਮਝਣ ਦੀ ਬਜ਼ਾਏ ਉਨ੍ਹਾਂ ਨੂੰ ਦਬਾਉਣ ਅਤੇ ਲਾਰੇਬਾਜ਼ੀ ਵਿੱਚ ਸਮਾਂ ਟਪਾ ਰਹੀ ਹੈ।ਜਿਸ ਨਾਲ ਪੰਜਾਬ ਕਮਜ਼ੋਰ ਆਰਥਿਕਤਾ ਦੀ ਚੱਕੀ ਵਿੱਚ ਦਿਨੋ ਦਿਨ ਪਿਸਦਾ ਜਾ ਰਿਹਾ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕੇਂਦਰ ਸਰਕਾਰ ਅੜ੍ਹੀਅਲ ਵਤੀਰਾ ਤਿਆਗੇ ਅਤੇ ਮਿਲ ਬੈਠ ਕੇ ਮਸਲੇ ਦਾ ਹੱਲ ਕਰਨ ਲਈ ਮਾਹੌਲ ਸਿਰਜੇ।ਉਨਾਂ ਕਿਹਾ ਕਿ ਜਿਸ ਤਰਾਂ ਦਾ ਮਾਹੌਲ ਉਤਪੰਨ ਹੋ ਰਿਹਾ ਹੈ, ਇਸ ਨਾਲ ਸੰਕਟ ਹੋਰ ਡੂੰਘਾ ਤੇ ਦੁਖਦਾਈ ਹੁੰਦਾ ਨਜ਼ਰ ਆ ਰਿਹਾ ਹੈ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media