Thursday, April 23, 2026

ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਅੰਮ੍ਰਿਤਸਰ ਦੇ ਕਮੇਟੀ ਮੈਂਬਰਾਂ ਨਾਲ ਮੁਲਾਕਾਤ

ਅੰਮ੍ਰਿਤਸਰ, 27 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਲਾਨਾ ਚੋਣ ਸਬੰਧੀ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਅੰਮ੍ਰਿਤਸਰ ਦੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।ਜਿਸ ਦੌਰਾਨ ਕਮੇਟੀ ਮੈਂਬਰਾਂ ਨੇ ਪ੍ਰਧਾਨ ਬਾਦਲ ਨੂੰ ਅਹੁਦੇਦਾਰਾਂ ਦੀ ਚੋਣ ਲਈ ਸਾਰੇ ਅਧਿਕਾਰ ਸੌਂਪੇ।ਇਸ ਮੌਕੇ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੈਂਬਰਾਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਵੀ ਕੀਤਾ ਗਿਆ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …