ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੁ ਵਲੋਂ ਹਲਕਾ ਉਤਰੀ ਦੀ ਵਾਰਡ ਨੰ: 12 ਤੇ 13 ਦੇ ਮਹਾਂਕਾਲੀ ਮੰਦਿਰ ਵਿਖੇ ਨਵੀਆਂ
ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਮੰਦਿਰ ਤੇ ਸ਼ਹਿਰ ਦੇ ਰਸਤੇ ਦੀ ਮੇਨ ਸੜਕ ‘ਤੇ ਨਵੀਆਂ ਐਲ.ਈ.ਡੀ ਲਗਾਈਆਂ ਗਈਆਂ ਹਨ ਤਾਂ ਜੋ ਵਾਰਡ ਵਾਸੀਆਂ ਤੇ ਰਾਹਗੀਰਾਂ ਨੂੰ ਕੋਈ ਮੁਸ਼ਕਿਲ ਨਾ ਹੋਵੇ।ਮੇਅਰ ਰਿੰਟੂ ਨੇ ਇਸ ਸਮੇਂ ਗੱਕਬਾਤ ਕਰਦਿਆਂ ਕਿਹਾ ਕਿ ਹਲਕਾ ਉਤਰੀ ਦੀ ਹਰ ਵਾਰਡ `ਚ ਵਿਕਾਸ ਕਾਰਜ ਨਿਰੰਤਰ ਚੱਲ ਰਹੇ ਹਨ।ਉਨਾਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਵਾਰਡ ਦੀਆਂ ਸੜਕਾਂ ਨੂੰ ਪ੍ਰੀਮਿਅਕਸ ਪਾ ਕੇ ਦਰੁੱਸਤ ਕੀਤਾ ਗਿਆ ਹੈ।
ਇਸ ਮੌਕੇ ਰਿਤੇਸ਼ ਸ਼ਰਮਾ, ਪ੍ਰਿਅੰਕਾ ਸ਼ਰਮਾ ਤੇ ਵੱਡੀ ਗਿਣਤੀ `ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media