Friday, March 20, 2026

ਭਾਰਤ ਦਾ ਸੰਵਿਧਾਨ ਸਭ ਦੇਸ਼ਾਂ ਦੇ ਸੰਵਿਧਾਨਾਂ ਤੋਂ ਉਤਮ – ਬਾਜਵਾ

ਡਾ.ਬੀ.ਆਰ ਅੰਬੇਦਕਰ ਭਵਨ ’ਚ ਮਨਾਇਆ ਗਿਆ 71ਵਾਂ ਸੰਵਿਧਾਨ ਦਿਵਸ

ਕਪੂਰਥਲਾ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦਾ ਸੰਵਿਧਾਨ ਸਾਰੇ ਦੇਸ਼ ਦੇ ਸੰਵਿਧਾਨਾਂ ਤੋਂ ਉਤਮ ਹੈ, ਕਿਉਂਕਿ ਇਹ ਸਾਰੇ ਧਰਮਾਂ ਤੇ ਜਾਤਾਂ ਨੂੰ ਇਕ ਲੜੀ ਵਿੱਚ ਪਰੋ ਕੇ ਸਭ ਨੂੰ ਬਰਾਬਰਤਾ ਦਾ ਰੁਤਬਾ ਅਤੇ ਅਧਿਕਾਰਾਂ ਨੂੰ ਪ੍ਰਦਾਨ ਕਰਦਾ ਹੈ।
               ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਡਾ.ਬੀ.ਆਰ ਅੰਬੇਦਕਰ ਭਵਨ ਕਪੂਰਥਲਾ ਵਿਖੇ 71ਵੇਂ ਸੰਵਿਧਾਨ ਦਿਵਸ ਮੌਕੇ ਨਹਿਰੂ ਯੁਵਾ ਕੇਂਦਰ ਕਪੂਰਥਲਾ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਡਾ. ਅੰਬੇਦਕਰ ਮਿਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਮਨਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ।
               ਬਾਜਵਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਣ ਦੀ ਸਾਰੀ ਜਿੰਮੇਵਾਰੀ ਡਾ. ਬੀ.ਆਰ.ਅੰਬੇਦਕਰ ਦੇ ਮੋਢਿਆਂ ’ਤੇ ਸੀ ,ਜਿਨਾਂ ਦੇ ਅਣਥੱਕ ਯਤਨਾਂ ਸਕਦਾ ਦੇਸ਼ ਦੇ ਆਜ਼ਾਦ ਹੋਣ ਤੋਂ ਬਾਅਦ 26 ਨਵੰਬਰ 1949 ਨੂੰ ਸੰਵਿਧਾਨ ਦਾ ਖਰੜਾ ਤਿਆਰ ਕਰਕੇ ਦੇਸ਼ ਦੀ ਪਾਰਲੀਮੈਂਟ ਵਿੱਚ ਪੇਸ਼ ਕੀਤਾ ਕਿ ਜੋ ਕਿ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਜਿਥੇ ਸਾਨੂੰ ਸਭ ਨੂੰ ਬਰਾਬਰਤਾ ਦਾ ਅਧਿਕਾਰ ਪ੍ਰਦਾਨ ਕਰਦਾ ਹੈ, ਉਥੇ ਸਾਨੂੰ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਫਰਜ਼ਾਂ ਦੀ ਪਾਲਣਾ ਕਰਨ ਵੱਲ ਵੀ ਪ੍ਰੇਰਿਤ ਕਰਦਾ ਹੈ, ਇਸ ਲਈ ਸਾਨੂੰ ਸਭ ਨੂੰ ਆਪਣੇ ਅਧਿਕਾਰਾਂ ਦੇ ਨਾਲ ਨਾਲ ਅਪਣੇ ਫਰਜ਼ਾਂ ਦੀ ਵੀ ਤਹਿ ਦਿਲੋਂ ਪਾਲਣਾ ਕਰਨੀ ਚਾਹੀਦੀ ਹੈ।
               ਜ਼ਿਲ੍ਹਾ ਯੂਥ ਕੋਆਰਡੀਨੇਟਰ ਸਵਾਤੀ ਕੁਮਾਰ ਨੇ ਜਿਥੇ ਸੰਵਿਧਾਨ ਦੇ ਵੱਖ ਵੱਖ ਪਹਿਲੂਆਂ ’ਤੇ ਚਾਨਣਾ ਪਾਇਆ, ਉਥੇ ਹੀ ਕੋੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਮਾਸਕ ਪਾਉਣ, ਸਾਬਣ ਜਾਂ ਸੈਨੀਟਾਈਜ਼ਰ ਨਾਲ ਵਾਰ ਵਾਰ ਹੱਥ ਧੋਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ।ਸਾਰਿਆਂ ਵਲੋਂ ਸੰਵਿਧਾਨ ਦੀ ਪਾਲਣਾ ਦੀ ਸਹੁੰ ਵੀ ਚੁੱਕੀ ਗਈ।
                 ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਭਲਾਈ ਅਫ਼ਸਰ ਜਸਦੇਵ ਸਿੰਘ ਪੁਰੇਵਾਲ, ਯੁਵਾ ਸੇਵਾਵਾਂ ਦੇ ਡਿਪਟੀ ਡਾਇਰੈਕਟਰ ਪ੍ਰੀਤ ਕੋਹਲੀ ਅਤੇ ਓਰੀਐਂਟਲ ਇੰਸ਼ੋਰੈਂਸ ਕੰਪਨੀ ਦੇ ਡੀ.ਐਮ ਮਲਕੀਤ ਸਿੰਘ ਨਾਗਲ ਨੇ ਵੀ ਸ਼ਿਰਕਤ ਕੀਤੀ।ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਦੇ ਬੱਚਿਆਂ ਸੰਵਿਧਾਨ ’ਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ ਅਤੇ ਸਟੇਜ ਸਕੱਤਰ ਦੀ ਭੂਮਿਕਾ ਸੁਨੀਤਾ ਸਿੰਘ ਵਲੋਂ ਬਾਖੂਬੀ ਨਿਭਾਈ ਗਈ।
                  ਇਸ ਮੌਕੇ ਸੁਖਵਿੰਦਰ ਮੋਹਨ ਸਿੰਘ ਭਾਟੀਆ, ਬਲਕਾਰ ਸਿੰਘ, ਨਰੈਣ ਸਿੰਘ, ਹਰਕੀਰਤ ਸਿੰਘ, ਐਡਵੋਕੇਟ ਸੂਰਮਪ੍ਰੀਤ ਸਿੰਘ ਸੰਧੂ ਅਤੇ ਨਹਿਰੂ ਯੁਵਾ ਕੇਂਦਰ ਨੈਸ਼ਨਲ ਯੂਥ ਵਲੰਟੀਅਰ ਸੋਰਵ, ਸ਼ਰਨਜੀਤ ਸਿੰਘ, ਵਿਕਾਸ ਕੁਮਾਰ, ਅਮਰਜੀਤ ਸਿੰਘ ਤੇ ਹੋਰ ਵੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …