ਘਰ ਤੋਂ ਬਾਹਰ ਨਿਕਲਣ ਲੱਗਿਆਂ ਮਾਸਕ ਦਾ ਪ੍ਰਯੋਗ ਲਾਜ਼ਮੀ -ਡਿਪਟੀ ਕਮਿਸ਼ਨਰ
ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜ਼ਿਲੇ ਅੰਦਰ ਸੁਕਰਵਾਰ ਨੂੰ 29 ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ
ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਸੁਕਰਵਾਰ ਨੂੰ 29 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ।ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਕੁੱਲ 4970 ਲੋਕ ਕਰੋਨਾ ਪਾਜ਼ਟਿਵ ਸਨ।ਜਿਨ੍ਹਾਂ ਵਿੱਚੋਂ 4636 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ।ਡਿਪਟੀ ਕਮਿਸਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਅੱਜ ਸੁਕਰਵਾਰ ਨੂੰ 21 ਲੋਕਾਂ ਦੀ ਕਰੋਨਾ ਰਿਪੋਰਟ ਪਾਜ਼ਟਿਵ ਆਈ ਹੈ।ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜ਼ਟਿਵ ਲੋਕਾਂ ਦੀ ਸੰਖਿਆ 203 ਹੈ।ਜਦਕਿ ਕਰੋਨਾ ਪਾਜੀਟਿਵ ਹੋਣ ‘ਤੇ ਇਲਾਜ ਦੋਰਾਨ ਹੁਣ ਤੱਕ ਕਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਸੰਖਿਆ 131 ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਮਾਸਕ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਕਰੋਨਾ ਤੇ ਜਿੱਤ ਪ੍ਰਾਪਤ ਕਰਕੇ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਦੇ ਹਾਂ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media