ਵਿਸ਼ੇਸ਼ ਲੋੜਾਂ ਵਾਲੇ ਮਿਡਲ ਤੇ ਸੈਕੰਡਰੀ ਵਰਗ ‘ਚੋਂ ਸਰਕਾਰੀ ਸੀਨੀ. ਸੈਕੰ. ਸਕੂਲ ਘਿਆਲਾ ਨੇ ਮਾਰੀ ਬਾਜ਼ੀ
ਪਠਾਨਕੋਟ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ
ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਦੇ ਜਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ।
ਵਿਭਾਗ ਵਲੋਂ ਜਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਸੁੰਦਰ ਲਿਖਾਈ ਮੁਕਾਬਲਿਆਂ ਵਿੱਚ ਜਿਲ੍ਹਾ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਵਰਿੰਦਰ ਪਰਾਸ਼ਰ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵਲੋਂ ਕਰਵਾਈ ਗਈ ਜਿਲ੍ਹਾ ਪੱਧਰੀ ਪ੍ਰਤੀਯੋਗਿਤਾ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ।ਉਨਾਂ ਦੱਸਿਆ ਕਿ ਜਿਲ੍ਹਾ ਪੱਧਰ ਦੇ ਜੇਤੂ ਵਿਦਿਆਰਥੀ ਇਸ ਤੋਂ ਬਾਅਦ ਰਾਜ ਪੱਧਰ ‘ਤੇ ਸੁੰਦਰ ਲਿਖਾਈ ਮੁਕਾਬਲਿਆਂ ਵਿੱਚ ਭਾਗ ਲੈਣਗੇ।ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਵਰਗ ਦੇ ਜਿਲ੍ਹਾ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦਸਰ ਬਲਾਕ ਪਠਾਨਕੋਟ-2 ਦੀ ਪੰਜਵੀਂ ਦੀ ਵਿਦਿਆਰਥਣ ਤਮੰਨਾ ਨੇ ਜਿਲ੍ਹੇ ਵਿਚੋਂ ਪਹਿਲਾ, ਸਰਕਾਰੀ ਪ੍ਰਾਇਮਰੀ ਸਕੂਲ ਮਲਕਪੁਰ ਦੀ ਪੰਜਵੀਂ ਦੀ ਵਿਦਿਆਰਥਣ ਸਪਾਲੀ ਨੇ ਦੂਜਾ, ਸਰਕਾਰੀ ਪ੍ਰਾਇਮਰੀ ਸਕੂਲ ਘੋਹ ਦੀ ਪੰਜਵੀਂ ਦੀ ਵਿਦਿਆਰਥਣ ਨੰਦਨੀ ਨੇ ਤੀਜਾ, ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ ਦੀ ਪੰਜਵੀਂ ਦੀ ਵਿਦਿਆਰਥਣ ਵਰਸ਼ਾ ਨੇ ਚੌਥਾ ਸਥਾਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਿਆਲੀਂ ਦੀ ਤੀਜੀ ਦੀ ਵਿਦਿਆਰਥਣ ਰੀਆ ਨੇ ਜਿਲ੍ਹੇ ਵਿਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ।
ਵਿਸ਼ੇਸ਼ ਲੋੜਾਂ ਵਾਲੇ ਮਿਡਲ ਵਰਗ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਦੀ ਅਠਵੀਂ ਦੀ ਵਿਦਿਆਰਥਣ ਪ੍ਰਭਜੀਤ ਕੌਰ ਨੇ ਜਿਲ੍ਹੇ ਵਿਚੋਂ ਪਹਿਲਾ ਸਥਾਨ ਅਤੇ ਸੈਕੰਡਰੀ ਵਰਗ ਦੇ ਵਿਸ਼ੇਸ਼ ਲੋੜਾਂ ਵਾਲੇ ਮੁਕਾਬਲਿਆਂ ਵਿਚੋਂ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਦੀ ਨੌਵੀਂ ਦੀ ਵਿਦਿਆਰਥਣ ਪੂਜਾ ਨੇ ਜਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਮਿਡਲ ਵਰਗ ਦੇ ਸੁੰਦਰ ਲਿਖਾਈ ਮੁਕਾਬਲਿਆਂ ਵਿੱਚ ਸਮਿਸ ਨਵਾਂ ਪਿੰਡ ਬਲਾਕ ਧਾਰ -2 ਦੀ ਅਠਵੀਂ ਜਮਾਤ ਦੀ ਵਿਦਿਆਰਥਣ ਕਿਰਨ ਨੇ ਜਿਲ੍ਹੇ ਵਿਚੋਂ ਪਹਿਲਾ, ਸਮਿਸ ਦਰੰਗਕੋਠੀ ਬਲਾਕ ਧਾਰ -1 ਦੀ ਅਠਵੀਂ ਦੀ ਵਿਦਿਆਰਥਣ ਨਿਹਾਰਿਕਾ ਨੇ ਦੂਜਾ, ਸਮਿਸ ਕੁੰਡੇ ਫਿਰੋਜਪੁਰ ਬਲਾਕ ਪਠਾਨਕੋਟ-1 ਦੇ ਕਰਨ ਕੁਮਾਰ ਨੇ ਤੀਜਾ, ਸਮਿਸ ਮੁੱਠੀ ਬਲਾਕ ਬਮਿਆਲ ਦੇ ਦਲਜੀਤ ਰਸੋਤਰਾ ਨੇ ਚੌਥਾ ਅਤੇ ਸ਼ਹੀਦ ਮੱਖਣ ਸਿੰਘ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀ ਸਤਵੀਂ ਦੀ ਵਿਦਿਆਰਥਣ ਭੁਮਿਕਾ ਨੇ ਜਿਲ੍ਹੇ ਵਿਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ।
ਇਸੇ ਤਰ੍ਹਾਂ ਸੀਨੀਅਰ ਸੈਕੰਡਰੀ ਵਰਗ ਵਿੱਚ ਸਹੀਦ ਮੱਖਣ ਸਿੰਘ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀ ਨੌਵੀਂ ਦੀ ਵਿਦਿਆਰਥਣ ਮਾਨਸੀ ਨੇ ਜਿਲ੍ਹੇ ਵਿਚੋਂ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜੀ ਖੁਰਦ ਦੀ ਗਿਆਰਵੀਂ ਦੀ ਵਿਦਿਆਰਥਣ ਸੰਦੀਪ ਕੌਰ ਨੇ ਦੂਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਦੀ ਦਸਵੀਂ ਦੀ ਵਿਦਿਆਰਥਣ ਨਰਗਿਸ ਸਰਮਾ ਨੇ ਜਿਲ੍ਹੇ ਵਿਚੋਂ ਤੀਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਦੀ ਦਸਵੀਂ ਦੀ ਵਿਦਿਆਰਥਣ ਗੁਰਸ਼ਰਨ ਕੌਰ ਨੇ ਚੌਥਾ ਅਤੇ ਚੁਨੀ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜਪੁਰ ਕਲਾਂ ਦੀ ਦਸਵੀਂ ਦੀ ਵਿਦਿਆਰਥਣ ਵੰਸ਼ਿਕਾ ਨੇ ਜਿਲ੍ਹੇ ਵਿਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸ਼ਵਰ ਸਲਾਰੀਆ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ਼ ਲਾਲ ਠਾਕੁਰ, ਵਿਦਿਅਕ ਮੁਕਾਬਲੇ ਨੋਡਲ ਅਫਸਰ (ਐਲੀ.) ਕੁਲਦੀਪ ਸਿੰਘ ਅਤੇ ਨੋਡਲ ਅਫਸਰ (ਸੈ.) ਡਾ. ਪਵਨ ਸੈਹਰਿਆ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਹਾਇਕ ਜਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਡੀ.ਐਸ.ਐਮ ਬਲਵਿੰਦਰ ਸੈਣੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
Punjab Post Daily Online Newspaper & Print Media