Tuesday, February 24, 2026

ਪੰਥਕ ਮਸਲਿਆਂ ਦੇ ਹੱਲ ਲਈ ਹਰ ਚੰਗੇ ਵਿਚਾਰ ਤੇ ਸੁਝਾਅ ਦਾ ਕਰਾਂਗੇ ਸਵਾਗਤ – ਬੀਬੀ ਜਗੀਰ ਕੌਰ

ਸ਼ੁਭ ਇਛਾਵਾਂ ਦੇਣ ਵਾਲੀਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ, ਪੰਥਕ ਧਿਰਾਂ, ਸਿੱਖ ਸੰਸਥਾਵਾਂ, ਸਿੱਖ ਸੰਪ੍ਰਦਾਵਾਂ, ਸਭਾ-ਸੁਸਾਇਟੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।ਉਨਾਂ ਨੇ ਸ਼੍ਰੋਮਣੀ ਕਮੇਟੀ ਅਤੇ ਪੰਥਕ ਕਾਰਜ਼ਾਂ ਲਈ ਭਰਵੇਂ ਸਹਿਯੋਗ ਦੀ ਆਸ ਵੀ ਕੀਤੀ ਹੈ।ਜਾਰੀ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਿੱਚ ਇਕ ਬੇਹਤਰ ਵਿਚਾਰ ਪ੍ਰਬੰਧ ਉਸਾਰਨ ਦਾ ਯਤਨ ਕੀਤਾ ਜਾਵੇਗਾ, ਤਾਂ ਜੋ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਮਿਲ ਬੈਠ ਕੇ ਪੰਥਕ ਮਸਲਿਆਂ ਦਾ ਸਰਲੀਕਰਨ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਕੋਈ ਵੀ ਸੰਸਥਾ ਚੰਗੇ ਭਵਿੱਖੀ ਨਤੀਜੇ ਤਾਂ ਹੀ ਦੇ ਸਕਦੀ ਹੈ, ਜੇਕਰ ਉਸ ਨੂੰ ਸਭ ਦਾ ਸਹਿਯੋਗ ਮਿਲੇ।ਇਸ ਲਈ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੇ ਸ਼ਾਨਾਮੱਤੇ ਇਤਿਹਾਸ ਦੀ ਰੌਸ਼ਨੀ ਵਿਚ ਕਾਰਜਸ਼ੀਲ ਰਹੇਗੀ ਅਤੇ ਹਰ ਚੰਗੇ ਵਿਚਾਰ ਦਾ ਸਵਾਗਤ ਕਰੇਗੀ।ਉਨ੍ਹਾਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪੰਥਕ ਤੇ ਧਾਰਮਿਕ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਦੀ ਵੱਡੀ ਜ਼ਿੰਮੇਵਾਰੀ ਮਿਲਣ ਮਗਰੋਂ ਜਿਨ੍ਹਾਂ ਨੇ ਵੀ ਸ਼ੁਭ ਇੱਛਾਵਾਂ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ, ਉਹ ਹਰ ਇਕ ਦਾ ਧੰਨਵਾਦ ਕਰਦੇ ਹਨ।ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਂ ਪੰਥ ਦੀਆਂ ਇਛਾਵਾਂ ਅਤੇ ਆਸ਼ਾਵਾਂ ’ਤੇ ਪੂਰਾ ਉਤਰਨ ਲਈ ਹਰ ਹੀਲੇ ਯਤਨਸ਼ੀਲ ਰਹਾਂਗੀ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …