Wednesday, June 17, 2026

8ਵੀਂ ਕਲਾਸ ਦਾ ਅਰਸ਼ਦੀਪ ਸਿੰਘ ਰਿਹਾ ਅੱਵਲ

ਜੰਡਿਆਲਾ ਗੁਰੂ, 29 ਨਵੰਬਰ (ਹਰਿੰਦਰਪਾਲ ਸਿੰਘ) – ਸਿੱਖਿਆ ਸਕੱਤਰ ਦੀਆਂ ਦੀਆਂ ਹਦਾਇਤਾਂ ਅਨੁਸਾਰ ਆਨਲਾਈਨ ਸਾਇੰਸ ਕੰਪੀਟੀਸ਼ਨ ਬਲਾਕ ਰਈਆ-2 ਵਿਖੇ 8 ਵੀਂ ਕਲਾਸ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਗਰੁੱਪ ਛੇਵੀਂ ਤੋਂ 8 ਵੀਂ ਦੇ ਵਿਦਿਆਰਥੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਹ ਜਾਣਕਾਰੀ ਦਿੰਦਿਆਂ ਸ਼ਹੀਦ ਮਨਦੀਪ ਸਿੰਘ ਸ.ਸ.ਸ ਸਕੂਲ ਛੱਜਲਵੱਡੀ ਦੇ ਪ੍ਰਿੰਸੀਪਲ ਮਲੂਕ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਨੇ ਆਨਲਾਈਨ ਪ੍ਰੀਖਿਆ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ।ਵਿਦਿਆਰਥੀ ਅਵੱਲ ਆਉਣ ‘ਤੇ ਸਕੂਲ ਪ੍ਰਿੰਸੀਪਲ ਤੇ ਸਟਾਫ ਨੇ ਬੱਚੇ ਨੂੰ ਸਰਟੀੀਫਕੇਟ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸਾਇੰਸ ਮਾਸਟਰ ਅਮਨਜੀਤ ਸਿੰਘ, ਮੈਥ ਮਾਸਟਰ ਨਥਾਨੀਅਨ, ਮਨਦੀਪ ਸਿੰਘ, ਪਤਵੰਤ ਸਿੰਘ ਆਦਿ ਹਾਜਰ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …