ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) -ਡਾਕਟਰ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਜੋ ਪਿਛਲੇ ਦਿਨੀ ਕਰੋਨਾ ਪਾਜ਼ਟਿਵ ਹੋ ਗਏ ਸਨ, ਹੁਣ ਪੂਰੀ
ਤਰਾਂ ਸਿਹਤਯਾਬ ਹਨ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਕੇ.ਡੀ ਸਿੰਘ ਗੁਰੂ ਨਾਨਕ ਦੇਵ ਹਸਪਤਾਲ ਨੇ ਦੱਸਿਆ ਕਿ ਸੋਨੀ ਪੂਰੀ ਤਰ੍ਹਾਂ ਠੀਕ ਠਾਕ ਹਨ ਅਤੇ ਉਨਾਂ ਦੇ ਕੀਤੇ ਗਏ ਟੈਸਟ ਦੀ ਰਿਪੋਰਟ ਕਰੋਨਾ ਨੈਗੇਟਿਵ ਆਈ ਹੈ।
ਇਸੇ ਦੌਰਾਨ ਸੋਨੀ ਨੇ ਕਿਹਾ ਕਿ ਲੋਕਾਂ ਦੀਆਂ ਦੁਆਵਾਂ ਸਦਕਾ ਉਹ ਪੂਰੀ ਤਰਾਂ ਤੰਦਰੁਸਤ ਹਨ।ਉਨਾਂ ਕਿਹਾ ਕਿ ਉਹ ਛੇਤੀ ਹੀ ਲੋਕਾਂ ਦੀ ਸੇਵਾ ਵਿੱਚ ਫਿਰ ਹਾਜ਼ਰ ਹੋਣਗੇ ਅਤੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਨਿਰੀਖਣ ਕਰਨਗੇ। ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਮਹਾਮਾਰੀ ਤੋ ਬਚਣ ਲਈ ਉਹ ਮਾਸਕ ਦੀ ਵਰਤੋ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media