Saturday, July 26, 2025
Breaking News

ਕੰਵਰਬੀਰ ਸਿੰਘ ਬਣੇ ਆਈ.ਐਸ.ਓ. ਦੇ ਪੰਜਾਬ ਪ੍ਰਧਾਨ

PPN25101411
ਆਈ.ਐਸ.ਓ. ਦੇ ਨਵ-ਨਿਯੁੱਕਤ ਪੰਜਾਬ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ ਨੂੰ ਸਨਮਾਨਿਤ ਕਰਦੇ ਹੋਏ ਸੁਖਜਿੰਦਰ ਸਿੰਘ ਜੌੜਾ ਨਾਲ ਸੁਖਵਿੰਦਰ ਸਿੰਘ ਖਾਲਸਾ, ਗੁਰਮਨਜੀਤ ਸਿੰਘ ਅੰਮ੍ਰਿਤਸਰ ਤੇ ਹੋਰ।
ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ)  ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਦੀ ਅੱਜ ਇੱਕ ਵੱਡੀ ਇਕੱਤਰਤਾ ਵਿੱਚ ਜਥੇਬੰਦੀ ਦਾ ਪੁਨਰਗਠਨ ਕਰ ਦਿੱਤਾ ਗਿਆ, ਜਿਸ ਵਿੱਚ ਭਾਈ ਸੁਖਜਿੰਦਰ ਸਿੰਘ ਜੌੜਾ ਸਰਬਸੰਮਤੀ ਨਾਲ ਮੁੜ ਕੌਮੀ ਪ੍ਰਧਾਨ ਚੁਣੇ ਗਏ।ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਦੇਸ਼ਾਂ ਵਿਦੇਸ਼ਾਂ ਵਿੱਚ ਵਿੰਗ ਸਥਾਪਿਤ ਕਰ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਆਪਣੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦਿਆਂ ਸz: ਕੰਵਰਬੀਰ ਸਿੰਘ ਅੰਮ੍ਰਿਤਸਰ ਨੂੰ ਆਈ.ਐਸ.ਓ. ਦਾ ਪੰਜਾਬ ਪ੍ਰਧਾਨ ਥਾਪਿਆ। ਉਨ੍ਹਾਂ ਅੱਗੇ ਦੱਸਿਆ ਕਿ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਤੇ ਸਿੱਖੀ ਦੇ ਪ੍ਰਚਾਰ ਲਈ ਯਤਨ ਕਰਦੇ ਹੋਏ ਅੱਜ ਇਸ ਮੁਕਾਮ ਤੇ ਪਹੁੰਚ ਗਈ ਹੈ ਕਿ ਦੇਸ਼ਾਂ-ਵਿਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਪੰਥਕ ਸੋਚ ਵਾਲੇ ਸਿੱਖ ਨੌਜਵਾਨ, ਬਜ਼ੁਰਗ, ਬੀਬੀਆਂ ਜਥੇਬੰਦੀ ਨਾਲ ਜੁੜ ਕੇ ਪੰਥਕ ਸੇਵਾਵਾਂ ਦੇਣ ਲਈ ਤਿਆਰ ਹਨ।ਇਸ ਉਤਸ਼ਾਹ ਨੂੰ ਮੁੱਖ ਰੱਖਦਿਆਂ ਅੱਜ ਜਥੇਬੰਦੀ ਦੇ ਨਵੇਂ ਢਾਂਚੇ ਦਾ ਗਠਨ ਕੀਤਾ ਗਿਆ। ਆਈ.ਐਸ.ਓ. ਦੇ ਨਵ-ਨਿਯੁੱਕਤ ਪੰਜਾਬ ਪ੍ਰਧਾਨ ਸz: ਕੰਵਰਬੀਰ ਸਿੰਘ ਅੰਮ੍ਰਿਤਸਰ ਨੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਧੰਨਵਾਦ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਜਿੰਮੇ ਲੱਗੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਸਮਾਗਮ ਦੀ ਸਮਾਪਤੀ ਮੌਕੇ ਸਮੂੰਹ ਅਹੁਦੇਦਾਰਾਂ ਨੇ ਪੰਜਾਬ ਦੇ ਲੋਕਾਂ ਨੂੰ 1 ਨਵੰਬਰ ਬੰਦ ਦੇ ਸੱਦੇ ਨੂੰ ਸਫਲ ਬਨਾਉਣ ਦੀ ਅਪੀਲ ਕੀਤੀ।ਇਸ ਮੌਕੇ ਜਥੇਬੰਦੀ ਦੇ ਸੀਨੀਅਰ ਆਗੂ ਗੁਰਮਨਜੀਤ ਸਿੰਘ ਅੰਮ੍ਰਿਤਸਰ, ਗੁਰਜੋਤ ਸਿੰਘ, ਕੁਲਜੀਤ ਸਿੰਘ, ਮਨਬੀਰ ਸਿੰਘ, ਬਿਕਰਮ ਸਿੰਘ, ਗੁਰਿੰਦਰ ਸਿੰਘ, ਮਨਜੀਤ ਸਿੰਘ, ਜਥੇ: ਅੰਮ੍ਰਿਤਪਾਲ ਸਿੰਘ, ਰਣਦੀਪ ਸਿੰਘ, ਪ੍ਰਿਤਪਾਲ ਸਿੰਘ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਤੇਜਬੀਰ ਸਿੰਘ, ਰਵਿੰਦਰ ਸਿੰਘ, ਮਨਦੀਪ ਸਿੰਘ, ਨਵਤੇਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਈ.ਐਸ.ਓ. ਦੇ ਨੌਜਵਾਨ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply