ਅੰਮ੍ਰਿਤਸਰ, 1 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਫਾਂਬੜਾ ਦੇ ਗੁਰਦੁਆਰਾ ਸਾਹਿਬ ਵਿਚ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀ ਘਟਨਾ ਦੀ ਨਿੰਦਾ ਕੀਤੀ ਹੈ।ਉਨਾਂ ਨੇ ਇਸ ਸਬੰਧੀ ਦੁੱਖ ਪ੍ਰਗਟ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬ-ਸਾਂਝੇ ਗੁਰੂ ਹਨ ਅਤੇ ਇਸ ਦੀ ਬੇਅਦਬੀ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ।ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਅੰਮ੍ਰਿਤਸਰ ਦੇ ਪਿੰਡ ਭੋਏਵਾਲ ਨਜਦੀਕ ਪਾਵਨ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੜਕ ਉਪਰ ਖਿਲਾਰੇ ਜਾਣ ਦੇ ਮਾਮਲੇ ‘ਤੇ ਵੀ ਗੰਭੀਰਤਾ ਦਿਖਾਉਂਦਿਆਂ, ਦੋਸ਼ੀਆਂ ਖਿਲਾਫ ਕਾਰਵਾਈ ਮਗੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਬੇਹੱਦ ਦੁਖਦਾਈ ਹੈ ਅਤੇ ਅਜਿਹਾ ਕਰਨ ਵਾਲੇ ਲੋਕਾਂ ਨੂੰ ਕਰੜੀਆਂ ਸਜ਼ਾਵਾਂ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।ਉਨ੍ਹਾਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਵੀ ਸੁਚੇਤ ਕਰਦਿਆਂ ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media