ਅੰਮ੍ਰਿਤਸਰ, 1 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼
ਗੁਰਪੁਰਬ ਨੂੰ ਸਬੰਧਿਤ ਪ੍ਰਿੰਸੀਪਲ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਨੇ ਗੁਰ ਜਸ ਗਾਇਨ ਕਰਕੇ ਹਾਜ਼ਰ ਨੂੰ ਨਿਹਾਲ ਕੀਤਾ।
ਇਸ ਮੌਕੇ ਪ੍ਰਿੰ: ਨਿਰਮਲਜੀਤ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ।ਉਨ੍ਹਾਂ ਦੱਸਿਆ ਕਿ ਇਸ ਪਾਵਨ ਦਿਹਾੜੇ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਿਲਾਸਫੀ ਆਧਾਰਿਤ ਵਿਚਾਰ ਚਰਚਾ ਕੀਤੀ ਗਈ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media