ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਬਾਅਦ ਅੱਜ ਪਹਿਲੀ ਵਾਰ ਕਮੇਟੀ ਦਫ਼ਤਰ ਪੁੱਜੇ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਕਮੇਟੀ
ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ।
ਬੀਬੀ ਜਗੀਰ ਕੌਰ ਨਾਲ ਨਵ-ਨਿਯੁੱਕਤ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਆਨਰੇਰੀ ਮੁੱਖ ਸਕੱਤਰ ਨਿਯੁੱਕਤ ਹੋਏ ਐਵੋਡਕੇਟ ਹਰਜਿੰਦਰ ਸਿੰਘ ਵੀ ਮੌਜੂਦ ਸਨ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੀਬੀ ਜਗੀਰ ਕੌਰ, ਸੁਰਜੀਤ ਸਿੰਘ ਭਿੱਟੇਵਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਐਡਵੋਕੇਟ ਹਰਜਿੰਦਰ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਕੌਮੀ ਮਸਲਿਆਂ ’ਤੇ ਵਿਚਾਰ-ਵਟਾਂਦਰਾਂ ਵੀ ਕੀਤਾ।
ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਕੀ ਢਾਂਚੇ ਦੀ ਸਮੀਖਿਆ ਕੀਤੀ।ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਹੋਰ ਚੁਸਤ ਦੁਰੱਸਤ ਕਰਨ ਲਈ ਵਿਚਾਰ-ਵਟਾਂਦਰਾਂ ਕੀਤਾ। ਉਨ੍ਹਾਂ ਆਖਿਆ ਕਿ ਹਰ ਅਧਿਕਾਰੀ ਆਪਣੀ ਡਿਊਟੀ ਪ੍ਰਤੀ ਜ਼ਿੰਮੇਵਾਰ ਹੋਵੇਗਾ ਅਤੇ ਕਿਸੇ ਵੀ ਕੁਤਾਹੀ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਉਨਾਂ ਨੇ ਭਵਿੱਖ ਵਿੱਚ ਆਉਣ ਵਾਲੀਆਂ ਇਤਿਹਾਸਕ ਸ਼ਤਾਬਦੀਆਂ ਨੂੰ ਪੰਥਕ ਰਵਾਇਤਾਂ ਅਨੁਸਾਰ ਮਨਾਉਣ ਲਈ ਵੀ ਮੁੱਢਲੀ ਰੂਪ-ਰੇਖਾ ’ਤੇ ਚਰਚਾ ਕੀਤੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਫ਼ਤਰ ਪੁੱਜਣ ਮੌਕੇ ਸਵਾਗਤ ਕਰਨ ਵਾਲਿਆਂ ਵਿਚ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਨਾਮ ਸਿੰਘ ਜੱਸਲ, ਯੂਥ ਅਕਾਲੀ ਆਗੂ ਯੁਵਰਾਜ ਭੁਪਿੰਦਰ ਸਿੰਘ, ਬੀਬੀ ਰਜਨੀਤ ਕੌਰ, ਸਕੱਤਰ ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਮੁਖਤਾਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਸਤਬੀਰ ਸਿੰਘ ਧਾਮੀ, ਜੋਗਿੰਦਰ ਸਿੰਘ ਅਦਲੀਵਾਲ, ਬਲਵਿੰਦਰ ਸਿੰਘ ਜੌੜਾਸਿੰਘਾ, ਮਲਕੀਤ ਸਿੰਘ ਬਹਿੜਵਾਲ, ਬਾਬਾ ਅਮਰੀਕ ਸਿੰਘ ਆਦਿ ਮੌਜੂਦ ਸਨ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media