ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਤਖ਼ਤ ਸ੍ਰੀ

ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਤ ਗਿਆਨੀ ਮੋਹਨ ਸਿੰਘ ਜੀ ਭਿੰਡਰ ਕਲਾਂ ਟਕਸਾਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਉਨਾਂ ਕਿਹਾ ਕਿ ਬਾਬਾ ਜੀ ਬਹੁਤ ਹੀ ਉੱਚ ਕੋਟੀ ਦੇ ਵਿਦਵਾਨ, ਉੱਚੇ-ਸੁੱਚੇ ਜੀਵਨ, ਮਿੱਠ ਬੋਲੜੇ ਅਤੇ ਸੰਤ ਸੁਭਾਅ ਦੇ ਮਾਲਕ ਸਨ।ਬਾਬਾ ਜੀ ਨੇ ਆਪਣੇ ਜੀਵਨ ਵਿਚ ਹਜਾਰਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਇਆ ਅਤੇ ਇਨ੍ਹਾਂ ਪਾਸੋਂ ਹਜਾਰਾਂ ਹੀ ਗੁਰਬਾਣੀ ਦੇ ਨਾਮ ਰਸੀਆਂ ਨੇ ਅਰਥ ਬੋਧ ਤੇ ਸੰਥਿਆ ਪ੍ਰਾਪਤ ਕੀਤੀ।ਉਨਾਂ ਕਿਹਾ ਕਿ ਜਦ ਕੋਈ ਨਾਮ ਜਪਣ ਵਾਲੀ ਰੂਹ ਧਰਤੀ ਤੋਂ ਜਾਂਦੀ ਹੈ ਤਾਂ ਸੰਸਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ।ਉਨਾਂ ਕਿਹਾ ਕਿ ਗਿਆਨੀ ਮੋਹਨ ਸਿੰਘ ਦਾ ਅਕਾਲ ਚਲਾਣਾ ਪਰਿਵਾਰ ਅਤੇ ਪੰਥ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਪਰਮਾਤਮਾ ਉਨ੍ਹਾਂ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ ਕਰਨ।
Punjab Post Daily Online Newspaper & Print Media