
100 ਫੁੱਟੀ ਰੋਡ ਵਿਖੇ ਸਾਧੂਆਂ ਨੂੰ ਕੰਬਲ ਵੰਡਦੇ ਹੋਏ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ, ਉਪਕਾਰ ਸਿੰਘ ਸੰਧੂ, ਗੋਰਵ ਗਰਗ ਅਤੇ ਹੋਰ।
ਅੰਮ੍ਰਿਤਸਰ 25 ਅਕਤੂਬਰ (ਸੁਖਬੀਰ ਸਿੰਘ) – ਸ਼੍ਰੀ ਰਾਮ ਆਸ਼ਰਮ ਸੌ ਫੁੱਟੀ ਰੋਡ ਵਿਖੇ ਸਵਾਮੀ ਸ਼੍ਰੀ ਯੋਗੀ ਰਾਜ ਮਹਾਰਾਜ ਦੀ ਅਗਵਾਈ ਵਿਚ ਕਰਵਾਏ ਧਾਰਮਿਕ ਸਮਾਗਮ ਵਿਚ ਅੱਜ ਸਾਧੂ ਸੰਤਾਂ ਨੂੰ ਹਰ ਸਾਲ ਦੀ ਤਰਾਂ ਕੰਬਲਾਂ ਦਾ ਪ੍ਰਸ਼ਾਦ ਵੰਡਿਆ ਗਿਆ।ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਅੱਜ 100 ਫੁੱਟੀ ਰੋਡ ਵਿਖੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਸਾਧੂ ਮਹਾਰਾਜ ਨੂੰ ਕੰਬਲ ਵੰਡੇ।ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਸ਼੍ਰੀ ਯੋਗੀ ਰਾਜ ਰਾਮ ਜੀ ਵੱਲੋਂ ਹਰ ਸਾਲ ਦੇਸ਼ ਦੇ ਅਲੱਗ ਅਲੱਗ ਕੋਨਿਆਂ ਤੋਂ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੇ ਆਉਣ ਤੇ ਕੰਬਲਾਂ ਦਾ ਪ੍ਰਸ਼ਾਦ ਦੇਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਹਮੇਸ਼ਾਂ ਹੀ ਗਰੀਬ ਅਤੇ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਕਿਉਂਕਿ ਇਹ ਸਭ ਤੋਂ ਵੱਡਾ ਪੁੰਨ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਧਾਰਮਿਕ ਕਾਰਜ ਕਰਨ ਦੇ ਨਾਲ ਨਾਲ ਸਮਾਜ ਸੇਵੀ ਕਾਰਜਾਂ ਵਿਚ ਵੀ ਵੱਧ ਚੜ੍ਹਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਸਮਾਜ ਵਿਚ ਦਿਨੋਂ ਦਿਨ ਵੱਧ ਰਹੀਆਂ ਸਮਾਜਿਕ ਕੁਰੀਤੀਆਂ ਦੇ ਵਿਰੁੱਧ ਜਾਗਰੂਕ ਕਰਨ ਵਿਚ ਵੀ ਅਹਿਮ ਰੋਲ ਅਦਾ ਕਰਨਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਵਾਲੇ, ਏ.ਸੀ.ਪੀ ਗੋਰਵ ਗਰਗ, ਟਰੱਸਟ ਦੇ ਮੈਨੇਜ਼ਿੰਗ ਟਰੱਸਟੀ ਸੰਤ ਛੋਟੂ ਰਾਮ, ਐਸ.ਐਸ. ਸ਼ਰਮਾਂ, ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਸਕੱਤਰ ਜਨਰਲ ਕੁਲਜੀਤ ਸਿੰਘ ਬ੍ਰਦਰਜ਼, ਐਡਵੋਕੇਟ ਨਰੇਸ਼ ਕੁਮਾਰ ਸੋਨੀ, ਸਤਪਾਲ ਸ਼ਰਮਾ, ਓਮ ਭਾਰਤੀ, ਨਰਿੰਦਰ ਕੁਮਾਰ, ਰਮਨ ਮਹਾਜਨ, ਬੌਬੀ ਸਿੰਘ, ਪੀ.ਐਸ.ਓ. ਭਗਵੰਤ ਸਿੰਘ, ਵਿਜੇ ਜੋਸ਼ੀ, ਮਹੰਤ ਅਮਨ ਕੁਮਾਰ, ਜਥੇ ਦੇ ਵਿੱਤ ਸਕੱਤਰ ਰਣਜੀਤ ਸਿੰਘ ਰਾਣਾ ਸ਼ਰੀਫਪੁਰਾ, ਵਾਰਡ ਪ੍ਰਧਾਨ ਲਖਵਿੰਦਰ ਸਿੰਘ, ਮਨਮੋਹਨ ਸਿੰਘ ਬੰਟੀ ਵੇਰਕਾ, ਸ਼ੈਲਾ ਵਾਲੀਆ, ਬੱਬਾ ਬੇਕਰੀ ਵਾਲਾ ਆਦਿ ਹਾਜ਼ਰ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media