Wednesday, February 25, 2026

ਕੇਂਦਰ ਖਿਲਾਫ ਖੇਤੀ ਬਿਲਾਂ ਤੋਂ ਭੜਕੇ ਕਿਸਾਨਾਂ ਨੂੰ ਦਿੱਲੀ-ਕੱਟੜਾ ਐਕਸਪ੍ਰੈਸ ਲਈ ਜ਼ਮੀਨ ਦੇਣ ਤੋਂ ਕੀਤੀ ਨਾਂਹ

ਧੂਰੀ, 3 ਦਸੰਬਰ (ਪ੍ਰਵੀਨ ਗਰਗ) – ਦਿੱਲੀ-ਕੱਟੜਾ ਐਕਸਪ੍ਰੈਸ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇੱਕਠੇ ਹੋਏ ਕਿਸਾਨਾਂ ਦਾ ਇੱਕ ਵਫਦ ਅਕਾਲੀ ਆਗੂ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਅੰਤ੍ਰਿਗ ਕਮੇਟੀ ਮੈਂਬਰ ਐਸ.ਜੀ.ਪੀ.ਸੀ ਨੂੰ ਮਿਲਿਆ ਅਤੇ ਆਪਣੀਆਂ ਮੁਸ਼ਕਿਲਾਂ ਬਾਰੇ ਦੱਸਿਆ। ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਦੱਸਿਆ ਕਿ ਦਿੱਲੀ ਤੋਂ ਕੱਟੜਾ ਤੱਕ ਬਣਨ ਵਾਲੇ ਹਾਈਵੇ ਵਿੱਚ ਪਿੰਡ ਭਲਵਾਨ ਸਮੇਤ ਨੇੜਲੇ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਐਕੂਆਇਰ ਕੀਤਾ ਜਾ ਰਿਹਾ ਹੈ, ਜੋ ਕਿ ਕਿਸਾਨਾਂ ਨਾਲ ਸਰਾਸਰ ਧੱਕਾ ਹੈ।ਕਿਸਾਨਾਂ ਦੀ ਮਰਜ਼ੀ ਤੋਂ ਬਿਨਾਂ ਧੱਕੇਸ਼ਾਹੀ ਨਾਲ ਕਿਸਾਨਾਂ ਦੀ ਜ਼ਮੀਨ ਦਿੱਲੀ-ਕੱਟੜਾ ਐਕਸਪ੍ਰੈਸ ਲਈ ਨਹੀਂ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਤਾਨਾਸ਼ਾਹ ਕੇਂਦਰ ਸਰਕਾਰ ਵੱਲੋਂ ਦਿੱਲੀ ਵਿਖੇ ਕਿਸਾਨ ਜੱਥੇਬੰਦੀਆਂ ਨਾਲ ਜੋ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਇਸ ਦਾ ਖਾਮਿਆਜ਼ਾ ਵੀ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਨੂੰ ਭੁਗਤਣਾ ਪਵੇਗਾ।ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਕਿਸਾਨਾਂ ਨਾਲ ਖੜੀ ਹੈ ਤਾਂ ਇਸ ਪ੍ਰੋਜੈਕਟ ਨੂੰ ਤੁਰੰਤ ਬੰਦ ਕਰੇ ਜਾਂ ਫਿਰ ਐਨ.ਐਚ 64 ਵਾਲਾ ਮੁਆਵਜ਼ਾ ਦਿਵਾਏ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …