Wednesday, February 25, 2026

ਅੰਗਹੀਣਾਂ ਨੂੰ ਬਣਾਵਟੀ ਅੰਗ ਤੇ ਟਰਾਈ ਸਾਈਕਲ ਵੰਡੇ

ਕਪੁਰਥਲਾ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਵਿਭਾਗ ਵਲੋਂ ਅੱਜ ਕਪੂਰਥਲਾ ਦੇ ਰੈਡ ਕਰਾਸ ਭਵਨ ਵਿਖੇ ਅੰਗਹੀਣਾਂ ਨੂੰ ਬਣਾਵਟੀ ਅੰਗ ਤੇ ਟਰਾਈ ਸਾਈਕਲ ਵੰਡੇ ਗਏ।ਜਿਲਾ ਸਮਾਜਿਕ ਸੁਰੱਖਿਆ ਅਫਸਰ ਗੁਰਬਰਗ ਲਾਲ, ਜਿਲਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਜਿਲਾ ਪ੍ਰੋਗਰਾਮ ਅਫਸਰ ਸਨੇਹ ਲਤਾ, ਰੈਡ ਕਰਾਸ ਦੇ ਸਕੱਤਰ ਆਰ ਸੀ ਬਿਰਹਾ ਹਾਜ਼ਰ ਸਨ।ਗੁਰਬਰਗ ਲਾਲ ਨੇ ਦੱਸਿਆ ਕਿ ਕਪੂਰਥਲਾ ਸਬ ਡਿਵੀਜ਼ਨ ਅੰਦਰ ਅੱਜ 26 ਅੰਗਹੀਣਾਂ ਨੂੰ ਬਣਾਵਟੀ ਅੰਗ, ਟਰਾਈ ਸਾਈਕਲ, ਸੁਣਨ ਵਾਲੀਆਂ ਮਸ਼ੀਨਾਂ ਦੀ ਵੰਡ ਕੀਤੀ ਗਈ ਹੈ ਤਾਂ ਜੋ ਉਹ ਵੀ ਸਨਮਾਨ ਪੂਰਵਕ ਜਿੰਦਗੀ ਬਤੀਤ ਕਰ ਸਕਣ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …