Saturday, July 12, 2025
Breaking News

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 4 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਲਿਆ।
                   ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸਿੱਖ ਕੌਮ ਦੇ ਇਤਿਹਾਸ ਵਿੱਚ ਅਹਿਮ ਸਥਾਨ ਹੈ। ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪਣੇ ਕੁੱਝ ਸਾਥੀ ਸਿੰਘਾਂ ਸਮੇਤ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਦਾ ਡੱਟ ਕੇ ਮੁਕਾਬਲਾ ਕੀਤਾ।
                   ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਗੁਰਦਿਆਲ ਸਿੰਘ, ਨਿਰਵੈਲ ਸਿੰਘ, ਸੁਖਬੀਰ ਸਿੰਘ, ਮੈਨੇਜਰ ਮੁਖਤਾਰ ਸਿੰਘ, ਬਘੇਲ ਸਿੰਘ, ਮਲਕੀਤ ਸਿੰਘ ਬਹਿੜਵਾਲ ਤੇ ਪਲਵਿੰਦਰ ਸਿੰਘ ਚਿੱਟਾ, ਇੰਚਾਰਜ ਮਨਜੀਤ ਸਿੰਘ, ਬਲਵਿੰਦਰ ਸਿੰਘ ਖੈਰਾਬਾਦ ਸਮੇਤ ਸੰਗਤਾਂ ਹਾਜ਼ਰ ਸਨ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …