ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਕਿ ਪੰਜਾਬ ਦੇ
ਸਿਆਸੀ ਪੁਲਾਂ ਤੋਂ ਬਹੁਤ ਸਾਰਾ ਪਾਣੀ ਵਹਿ ਚੁੱਕਾ ਹੈ।2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ 6 ਸਾਲਾਂ ਦੀ ਪ੍ਰਾਪਤੀਆਂ ਅਤੇ ਪਾਰਟੀ ਦੇ ਸੰਗਠਨ ਦੀ ਮਜ਼ਬੂਤੀ ਦੇ ਅਧਾਰ ‘ਤੇ ਭਾਜਪਾ ਸਾਰੀਆਂ 117 ਵਿਧਾਨ ਸਭਾ ਚੋਣਾਂ ਲੜੇਗੀ।
ਚੁੱਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਕਾਰਗੁਜ਼ਾਰੀ ਤੋਂ ਜਨਤਾ ਦੇ ਨਾਲ-ਨਾਲ ਕਾਂਗਰਸੀ ਵਰਕਰ ਵੀ ਦੁੱਖੀ ਹਨ।ਕੈਪਟਨ ਨੂੰ ਇਹ ਨਹੀਂ ਪਤਾ ਕਿ ਲੋਕਤੰਤਰ ਵਿੱਚ ਰਜਵਾੜਾਸ਼ਾਹੀ ਦਾ ਕੋਈ ਸਥਾਨ ਨਹੀਂ ਹੈ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਆਪਣੀ ਹੋਂਦ ਬਰਕਰਾਰ ਰੱਖਣ ਲਈ ਹੱਥ ਪੈਰ ਮਾਰ ਰਹੀ ਹੈ।ਜਦਕਿ ਭਾਜਪਾ ਸੂਬੇ ਵਿੱਚ ਸਰਕਾਰ ਬਣਾਉਣ ਦੀ ਦੌੜ ਵਿੱਚ ਮੋਹਰੀ ਹੈ।
ਉਨਾਂ ਕਿਹਾ ਕਿ 90 ਹਜ਼ਾਰ ਕਰੋੜ ਦਾ ਬੈਂਕਾਂ, ਸਹਿਕਾਰੀ ਸੰਸਥਾਵਾਂ ਦਾ ਕਿਸਾਨਾਂ ਸਿਰ, ਕਰਜ਼ਾ, ਘਰ-ਘਰ ਨੌਕਰੀਆਂ, ਸ਼ਰਾਬ, ਰੇਤ ਬਜ਼ਰੀ ਮਾਫੀਆ, ਭ੍ਰਿਸ਼ਟਾਚਾਰ, ਦਲਿਤ ਪਰਿਵਾਰ ਦੇ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਦੀ ਸਬਸਿਡੀ ਆਦਿ ਦੇ ਵੱਖ-ਵੱਖ ਚੋਣ ਵਾਅਦੇ ਅਤੇ ਘੁਟਾਲਿਆਂ ਕਾਰਨ ਕਾਂਗਰਸ ਦੀ ਲੋਕਪ੍ਰਿਯਤਾ ਗਲੀਆਂ ਬਾਜ਼ਾਰਾਂ ਵਿੱਚ ਨਿਲਾਮ ਹੋ ਰਹੀ ਹੈ।
ਚੁੱਘ ਨੇ ਕਿਹਾ ਕਿ ਉਨਾਂ ਦੀ ਪਾਰਟੀ ਹੁਣ ਤੋਂ ਹੀ ਪੂਰੇ ਜ਼ੋਰ ਸ਼ੋਰ ਨਾਲ ਪੰਜਾਬ ਦੀਆਂ ਸਾਰੀਆਂ 117 ਸੀਟਾਂ `ਤੇ ਚੋਣ ਲੜਨ ਲਈ ਤਿਆਰ ਹੈ ਅਤੇ 2022 ਵਿੱਚ ਸਿਰਫ ਭਾਜਪਾ ਦਾ ਨੇਤਾ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੇਗਾ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media