ਅੰਮ੍ਰਿਤਸਰ, 5 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ ਲਾਅ ਵਿਖੇ ਐਡਵੋਕੇਟ ਦਿਵਸ ਮੌਕੇ ‘ਲੀਗਲ ਸਰਵਿਸਜ਼ ਸਕੀਮ, ਮੈਡੀਟੇਸ਼ਨ ਕੌਂਸਲੇਸ਼ਨ ਐਂਡ ਲੋਕ
ਅਦਾਲਤ’ ਵਿਸ਼ੇ ’ਤੇ ਵੈਬੀਨਾਰ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਵੈਬੀਨਾਰ ਮੌਕੇ ਸੁਮਿਤ ਮੱਕੜ ਸੀ.ਜੇ.ਐਮ ਐਂਡ ਸੈਕਟਰੀ ਡਿਸਟਿ੍ਰਕ ਲੀਗਲ ਸਰਵਿਸਸ ਅਥਾਰਟੀ ਅੰਮ੍ਰਿਤਸਰ ਵਲੋਂ ਵਿਦਿਆਰਥੀਆਂ ਨੂੰ ਲੀਗਲ ਸਰਵਿਸ ਅਥਾਰਟੀਜ਼ ਐਕਟ 1987 ਸਬੰਧੀ ਵੇਰਵਾ ਸਾਂਝਾ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਐਕਟ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਆਰਬਿਟਰੇਸ਼ਨ, ਵਿਚੋਲਗੀ, ਸਮਝੌਤਾ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਵਰਗੇ ਵਿਸ਼ਿਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਵੈਬੀਨਾਰ ’ਚ ਕਾਲਜ ਦੇ ਸਮੂਹ ਅਧਿਆਪਕਾਂ ਅਤੇ 100 ਵਿਦਿਆਰਥੀਆਂ ਨੇ ਭਾਗ ਲਿਆ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media