ਸਮਰਾਲਾ, 5 ਦਸੰਬਰ ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ
ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਕੁਮਾਰ, ਪ੍ਰਬੰਧ ਅਫ਼ਸਰ ਕਰਨਲ ਮਨਜੀਤ ਸਿੰਘ ਢਾਡਾ ਅਤੇ ਸੂਬੇਦਾਰ ਮੇਜਰ ਬਲਵੀਰ ਸਿੰਘ ਦੇ ਨਿਰਦੇਸ਼ਾਂ ‘ਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਐਨ.ਸੀ.ਸੀ (ਸੀਨੀਅਰ ਡਵੀਜ਼ਨ) ‘ਚ ਭਰਤੀ ਲਈ ਭਰਤੀ ਮੁਹਿੰਮ ਚਲਾਈ ਗਈ।
ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਰਹਿਨੁਮਾਈ ਅਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਯੋਗ ਅਗਵਾਈ ਵਿੱਚ ਨਵੇਂ ਵਿਦਿਆਰਥੀਆਂ ਲਈ ਆਯੋਜਿਤ ਕੀਤੀ ਗਈ ਭਰਤੀ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ ਅਤੇ ਕੋਵਿਡ-19 ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਵਿਦਿਆਰਥੀਆਂ ਦੀ ਚੋਣ ਬਟਾਲੀਅਨ ਤੋਂ ਉਚੇਚੇ ਤੌਰ ‘ਤੇ ਪਹੁੰਚੇ ਨਾਇਬ ਸੂਬੇਦਾਰ ਗੁਰਪ੍ਰੀਤ ਸਿੰਘ ਅਤੇ ਹੌਲਦਾਰ ਗੁਰਦਿਆਲ ਸਿੰਘ ਵਲੋਂ ਵਿਦਿਆਰਥੀਆਂ ਦੇ ਟਰਾਇਲ ਲੈ ਕੇ ਕੀਤੀ ਗਈ। ਪ੍ਰਿੰਸੀਪਲ ਵਲੋਂ ਨਵੇਂ ਭਰਤੀ ਹੋਏ ਕੈਡਿਟਾਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਦੇਸ਼ ਦੀ ਸੇਵਾ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ।ਲੈਫ਼: ਜਤਿੰਦਰ ਕੁਮਾਰ ਵਲੋਂ ਐਨ.ਸੀ.ਸੀ ਦੇ ਮੰਤਵ, ਲਾਭ, ਉਦੇਸ਼ਾਂ, ਇਤਿਹਾਸ, ਮਹੱਤਤਾ ਅਤੇ ਸਰਟੀਫ਼ਿਕੇਟ ਪ੍ਰੀਖਿਆਵਾਂ ਸਬੰਧੀ ਭਰਪੂਰ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਲੈਕਚਰਾਰ ਵਰਿੰਦਰ ਕੁਮਾਰ ਜੰਡ, ਇੰਦਰਪ੍ਰੀਤ ਕੌਰ ਸੇਖੋਂ, ਕੰਚਨ ਬਾਲਾ, ਬਲਜਿੰਦਰ ਕੌਰ, ਸੰਦੀਪ ਕੌਰ, ਮਨਜੀਤ ਕੌਰ, ਰਸ਼ਮੀ ਚੋਪੜਾ, ਵਿਨੋਦ ਰਾਵਲ, ਕਲਮਪ੍ਰੀਤ ਕੌਰ, ਸਨਦੀਪ ਕੌਰ, ਬਲਰਾਜ ਸਿੰਘ, ਬਰਿੰਦਰਪਾਲ ਸਿੰਘ ਢਿੱਲੋਂ, ਸਿਕੰਦਰ ਸਿੰਘ ਖੁਰਲ ਤੋਂ ਇਲਾਵਾ ਬੀਰ ਬਹਾਦਰ ਸਿੰਘ, ਰਾਜਿੰਦਰ ਸਿੰਘ, ਪਵਨ ਕੁਮਾਰ, ਮਨਦੀਪ ਸਿੰਘ ਆਦਿ ਹਾਜ਼ਰ ਹੋਏ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media