Tuesday, November 24, 2026

ਧਰਨੇ ‘ਤੇ ਬੈਠੇ ਵਿਧਾਇਕ ਬੁਲਾਰੀਆ, ਮੇਅਰ ਰਿੰਟੂ ਅਤੇ ਚੇਅਰਮੈਨ ਬੱਸੀ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਭਾਰਤ ਬੰਦ ਦੌਰਾਨ ਸਥਾਨਕ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਧਰਨੇ ‘ਤੇ ਬੈਠ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।ਉਨਾਂ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਸੰਸਦ ਵਿੱਚ ਪਾਸ ਕੀਤੇ ਗਏ ਤਿੰਨੇ ਕਿਸਾਨ ਵਿਰੋਧੀ ਬਿੱਲ ਤੁਰੰਤ ਰੱਦ ਕਰੇ।ਇਸ ਸਮੇਂ ਧਰਨੇ ਵਿੱਚ ਵੱਡੀ ਗਿਣਤੀ ‘ਚ ਹਾਜ਼ਰ ਇਲਾਕਾ ਵਾਸੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਕਾਂਗਰਸੀ ਆਗੂਆਂ ਤੇ ਵਰਕਾਰਾਂ ਵਿੱਚ ਕੌਂਸਲਰ ਪਤੀ ਬਲਵਿੰਦਰ ਸਿੰਘ ਨਵਾਂ ਪਿੰਡ, ਕੌਂਸਲਰ ਪਤੀ ਬਲਦੇਵ ਸਿੰਘ ਸੰਧੂ, ਮੋਹਨ ਸਿੰਘ ਮਾੜੀ ਮੇਘਾ, ਪਰਮਜੀਤ ਸਿੰਘ ਭਾਟੀਆ, ਟਹਿਲ ਸਿੰਘ, ਜਸਵਿੰਦਰ ਸਿੰਘ ਸ਼ੇਰਗਿਲ ਆਦਿ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …