ਸਮਰਾਲਾ, 8 ਦਸੰਬਰ (ਇੰਦਰਜੀਤ ਕੰਗ) – ਵੱਖ-ਵੱਖ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸਮਰਾਲਾ ਵਿਖੇ ਕਿਸਾਨ
ਵਿਰੋਧੀ ਕਾਨੂੰਨ (ਤਿੰਨ ਖੇਤੀ ਐਕਟ), ਬਿਜਲੀ ਸੋਧ ਬਿਲ 2020 ਖਿਲਾਫ ਕੇਂਦਰ ਦੀ ਮੋਦੀ ਦੀ ਅਗਵਾਈ ਤਾਨਾਸ਼ਾਹੀ ਸਰਕਾਰ ਤੇ ਧਨਾਢ ਕਾਰਪੋਰੇਟ (ਅਡਾਨੀ, ਅੰਬਾਨੀ) ਦੀ ਲੁੱਟ ਖਿਲਾਫ ਭਾਰਤ ਬੰਦ ਦੇ ਸਮਰਥਨ ’ਚ ਰੋਹਮਈ ਰੈਲੀ ਤੇ ਅਰਥੀ ਫੂਕ ਮੁਜ਼ਾਹਰਾ ਕੀਤਾ।
ਜਥੇਬੰਦੀ ਦੇ ਆਗੂਆਂ ਜਸਵੰਤ ਸਿੰਘ ਢੰਡੇ, ਸੰਗਤ ਸਿੰਘ ਸੇਖੋਂ, ਸੁਰਜੀਤ ਕੁਮਾਰ, ਆਤਮਾ ਸਿੰਘ, ਕੁਲਵੰਤ ਸਿੰਘ, ਰਾਜਿੰਦਰ ਸਿੰਘ, ਦਲਜੀਤ ਸਿੰਘ, ਰਾਜਵੀਰ ਸਿੰਘ, ਦਲੀਪ ਸਿੰਘ, ਬਲਕਾਰ ਸਿੰਘ ਮਾਦਪੁਰ, ਗਰਮੇਲ ਸਿੰਘ, ਕੁਲਦੀਪ ਸਿੰਘ, ਕਰਮ ਸਿੰਘ ਆਦਿ ਨੇ ਆਏ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕਿਸਾਨ ਪਿਛਲੇ 3-4 ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਖਿਲਾਫ ਸੰਘਰਸ਼ ਕਰਦੇ ਆ ਰਹੇ ਹਨ। ਪਹਿਲਾਂ ਟੋਲ ਪਲਾਜ਼ੇ, ਅੰਬਾਨੀ ਦੇ ਪੈਟਰੋਲ ਪੰਪ, ਮਾਲ, ਥਰਮਲ ਪਲਾਂਟਾਂ, ਰੇਲਾਂ ਬੰਦ ਕਰਕੇ ਰੋਸ ਕਰਦੇ ਰਹੇ, ਜਿਹੜੇ ਹੁਣ ਵੀ ਲਗਾਤਾਰ ਜਾਰੀ ਹਨ।ਹੁਣ ਪਿਛਲੇ ਤੇਰਾਂ ਦਿਨਾਂ ਤੋਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸਿੰਘੂ ਬਾਰਡਰ ਤੇ ਟਿਕਰੀ ਹਾਈਵੇ ਆਦਿ ਦੀ ਘੇਰਾਬੰਦੀ ਕੀਤੀ ਹੋਈ ਹੈ।ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਵਿਰੋਧੀ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ।ਆਗੂਆਂ ਨੇ ਕਿਹਾ ਕਿ ਮਿਹਨਤਕਸ਼ ਲੋਕਾਂ ਦੀ ਲੁੱਟ ਨੂੰ ਰੋਕਣ, ਨਿੱਜੀਕਰਨ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੋਕਣ ਲਈ ਦੇਸ਼ ਦੇ ਸਮੁੱਚੇ ਲੋਕ ਲੁਟੇਰੇ ਹਾਕਮਾਂ ਖਿਲਾਫ ਇਕਜੁੱਟ ਹੋ ਕੇ ਹੱਕੀ ਸੰਘਰਸ਼ਾਂ ਵਿੱਚ ਡਟੇ ਹੋਏ ਹਨ।ਆਗੂਆਂ ਨੇ ਕਿਹਾ ਕਿ ਅੱਜ ਸਮੁੱਚੇ ਇਨਸਾਫ ਪਸੰਦ ਤੇ ਮਿਹਨਤਕਸ਼ ਲੋਕਾਂ ਨੂੰ ਦਲੇਰੀ ਨਾਲ ਲੋਕ ਵਿਰੋਧੀ ਹਾਕਮਾਂ ਖਿਲਾਫ ਅਵਾਜ਼ ਬੁਲੰਦ ਕਰਨ ਦੀ ਲੋੜ ਹੈ।
ਇਸ ਅਰਥੀ ਫੂਕ ਮੁਜਾਹਰੇ ਵਿੱਚ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ, ਜਗਤਾਰ ਸਿੰਘ, ਕੁਲਵਿੰਦਰ ਸਿੰਘ, ਵਰਿੰਦਰ ਸਿੰਘ, ਦਵਿੰਦਰ ਸਿੰਘ ਆਦਿ ਸ਼ਾਮਲ ਹੋਏ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media